Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਟਾ ਦਾਲ ਸਕੀਮ ਦੇ ਕਾਰਡਾਂ ਉੱਪਰ ਵੀ ਹੁਣ ਭਗਵੰਤ ਮਾਨ ਦੀ ਫੋਟੋ ਲੱਗੇਗੀ,ਨਵੇਂ ਸਿਰੇ ਤੋਂ ਬਣਨਗੇ ਸਾਰੇ ਕਾਰਡ

Nirmal Pandori by Nirmal Pandori
09/22/2023
in ਪੰਜਾਬ
Reading Time: 1 min read
A A
0
ਆਟਾ ਦਾਲ ਸਕੀਮ ਦੇ ਕਾਰਡਾਂ ਉੱਪਰ ਵੀ ਹੁਣ ਭਗਵੰਤ ਮਾਨ ਦੀ ਫੋਟੋ ਲੱਗੇਗੀ,ਨਵੇਂ ਸਿਰੇ ਤੋਂ ਬਣਨਗੇ ਸਾਰੇ ਕਾਰਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਸਤੰਬਰ-ਪੰਜਾਬ ਸਰਕਾਰ ਨੇ ਆਟਾ ਦਾਲ ਸਕੀਮ ਦੇ ਸਮਾਰਟ ਕਾਰਡ ਨਵੇਂ ਸਿਰੇ ਤੋਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰਕਿਰਿਆ ਲਈ ਫਾਰਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਕਾਰਡ ਬਣਾਉਣ ਲਈ ਛੇ ਵੱਖ-ਵੱਖ ਚੀਜ਼ਾਂ ਬਾਰੇ ਜਾਣਕਾਰੀ ਦੇਣੀ ਹੋਵੇਗੀ। ਇਸ ਵਿਚ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਪਰਿਵਾਰ ਦੀ ਆਮਦਨ ਦੇ ਸਰੋਤ ਕੀ ਹਨ ਅਤੇ ਘਰ ਵਿਚ ਕੋਈ ਚਾਰ ਪਹੀਆ ਵਾਹਨ ਜਾਂ ਏਸੀ ਵੀ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇਗਾ ਕਿ ਉਨ੍ਹਾਂ ਦੇ ਬੱਚੇ ਕਿਸੇ ਪ੍ਰਾਈਵੇਟ ਸਕੂਲ ਵਿਚ ਪੜ੍ਹਦੇ ਹਨ ਜਾਂ ਸਰਕਾਰੀ ਸਕੂਲ ਵਿਚ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ, ਜਿਸ ਤੋਂ ਬਾਅਦ ਨਵੇਂ ਕਾਰਡ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਜਿਨ੍ਹਾਂ ਲੋਕਾਂ ਦੇ ਕਾਰਡ ਕੱਟੇ ਗਏ ਹਨ, ਉਹ ਵੀ ਨਵੇਂ ਕਾਰਡ ਬਣਾਉਣ ਲਈ ਅਪਲਾਈ ਕਰ ਸਕਣਗੇ। ਜਦੋਂਕਿ ਸਰਕਾਰ ਦਾ ਉਦੇਸ਼ ਹਰ ਘਰ ਆਟਾ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਨ ਤੋਂ ਪਹਿਲਾਂ ਨਵੇਂ ਕਾਰਡ ਬਣਾਉਣਾ ਹੈ। ਇਸ ਤੋਂ ਬਾਅਦ ਆਟਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਦੇ ਕਾਰਡ ਸਹੀ ਹੋਣਗੇ। ਨਵੇਂ ਕਾਰਡਾਂ ਲਈ ਅਪਲਾਈ ਕਰਨ ਤੋਂ ਬਾਅਦ ਉਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਜੇਕਰ ਇਸ ਸਮੇਂ ਦੌਰਾਨ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਕਾਰਡ ਰੱਦ ਕਰ ਦਿੱਤਾ ਜਾਵੇਗਾ। ਇਹ ਵੀ ਦੱਸਣਾ ਪਵੇਗਾ ਕਿ ਕੀ ਲਾਭਪਾਤਰੀ ਬੇਘਰ ਹੈ ਜਾਂ ਕੱਚਾ ਮਕਾਨ ਹੈ, ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ ਜਾਂ ਨਹੀਂ, ਰੁਜ਼ਗਾਰ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਪਰਿਵਾਰ ਦੀ ਕੁੱਲ ਆਮਦਨ ਦਾ ਵੀ ਜ਼ਿਕਰ ਕਰਨਾ ਹੋਵੇਗਾ, ਫਾਰਮ ਵਿਚ ਪਰਿਵਾਰ ਦੇ ਮੈਂਬਰਾਂ ਨੂੰ ਬਿਮਾਰੀ ਬਾਰੇ ਵੀ ਜਾਣਕਾਰੀ ਦੇਣੀ ਹੋਵੇਗੀ ਅਤੇ ਪਰਿਵਾਰ ਦੀ ਸਮਾਜਿਕ ਸਥਿਤੀ ਦਾ ਵੀ ਜ਼ਿਕਰ ਕਰਨਾ ਹੋਵੇਗਾ। ਪਹਿਲਾਂ ਪੜਤਾਲ ਦੌਰਾਨ ਕੱਟੇ ਗਏ ਕਾਰਡ ਵੀ ਦੁਬਾਰਾ ਬਣਾਏ ਜਾਣਗੇ। ਜੇਕਰ ਜਾਂਚ ਦੌਰਾਨ ਕੋਈ ਵੀ ਵਿਅਕਤੀ ਸਹੀ ਪਾਇਆ ਗਿਆ ਤਾਂ ਉਸ ਦਾ ਕਾਰਡ ਦੁਬਾਰਾ ਬਣਾਇਆ ਜਾਵੇਗਾ। ਸਭ ਤੋਂ ਵੱਡੀ ਤਬਦੀਲੀ ਇਹ ਹੋਵੇਗੀ ਕਿ ਹੁਣ ਨਵੇਂ ਕਾਰਡਾਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਈ ਜਾਵੇਗੀ। ਆਟਾ ਦਾਲ ਸਕੀਮ ਕਾਰਡਾਂ ਉੱਪਰ ਪਹਿਲਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਲੱਗੀ ਹੋਈ ਸੀ ਅਤੇ ਫਿਰ ਕਾਂਗਰਸ ਦੀ ਸਰਕਾਰ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਲਗਾ ਦਿੱਤੀ ਗਈ। ਹੁਣ ਮੌਜੂਦਾ ਪੰਜਾਬ ਸਰਕਾਰ ਨੇ ਇਹਨਾਂ ਕਾਰਡਾਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਦਾ ਫੈਸਲਾ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਦੇ ਹੱਥਾਂ ‘ਚ ਭਗਵੰਤ ਮਾਨ ਦੀ ਫੋਟੋ ਵਾਲੇ ਸਮਾਰਟ ਰਾਸ਼ਨ ਕਾਰਡ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
Load More
Tags: #barnalanews#punjabnews
Previous Post

ਵੱਡੀ ਖ਼ਬਰ : ਏ-ਸ੍ਰੇਣੀ ਗੈਂਗਸਟਰ ਸੁੱਖਾ ਦੁਨੇਕੇ ਦਾ ਕੈਨੇਡਾ ‘ਚ ਹੋਇਆ ਕਤਲ

Next Post

ਪੰਜਾਬ ‘ਚ ਕਾਂਗਰਸ ਨੂੰ ਲੱਗਿਆ ਇੱਕ ਹੋਰ ਵੱਡਾ ਸਿਆਸੀ ਝਟਕਾ

Nirmal Pandori

Nirmal Pandori

Related Posts

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
Load More
Next Post
ਪੰਜਾਬ ‘ਚ ਕਾਂਗਰਸ ਨੂੰ ਲੱਗਿਆ ਇੱਕ ਹੋਰ ਵੱਡਾ ਸਿਆਸੀ ਝਟਕਾ

ਪੰਜਾਬ 'ਚ ਕਾਂਗਰਸ ਨੂੰ ਲੱਗਿਆ ਇੱਕ ਹੋਰ ਵੱਡਾ ਸਿਆਸੀ ਝਟਕਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend