Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬੀ ਗਾਇਕ ਨੇ ਗੀਤ ‘ਚ ਸ਼ਨੀਦੇਵ ਦੀ ਕੀਤੀ ਬੇਅਦਬੀ, ਪੁਲਿਸ ਨਹੀਂ ਕਰ ਰਹੀ ਕਾਰਵਾਈ,ਹਿੰਦੂ ਨੌਜਵਾਨ ਨੇ ਦਿੱਤੀ ਆਤਮਹੱਤਿਆ ਦੀ ਧਮਕੀ

Nirmal Pandori by Nirmal Pandori
12/24/2023
in ਪੰਜਾਬ
Reading Time: 1 min read
A A
0
ਪੰਜਾਬੀ ਗਾਇਕ ਨੇ ਗੀਤ ‘ਚ ਸ਼ਨੀਦੇਵ ਦੀ ਕੀਤੀ ਬੇਅਦਬੀ, ਪੁਲਿਸ ਨਹੀਂ ਕਰ ਰਹੀ ਕਾਰਵਾਈ,ਹਿੰਦੂ ਨੌਜਵਾਨ ਨੇ ਦਿੱਤੀ ਆਤਮਹੱਤਿਆ ਦੀ ਧਮਕੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਹਿੰਦੂ ਸਮਾਜ 10 ਦਿਨਾਂ ਤੋਂ ਗਾਇਕ ਦੇ ਖ਼ਿਲਾਫ਼ ਕਰ ਰਿਹਾ ਰੋਸ ਪ੍ਰਦਰਸ਼ਨ
    ਚੰਡੀਗੜ੍ਹ,24 ਦਸੰਬਰ-ਪੰਜਾਬੀ ਗਾਇਕ ਗੁਰਮਨ ਮਾਨ ਦੇ ਇੱਕ ਨਵੇਂ ਗੀਤ ਵਿੱਚ ਸ਼ਨੀਦੇਵ ਸੰਬੰਧੀ ਇਤਰਾਜ਼ਯੋਗ ਜ਼ਿਕਰ ਕੀਤੇ ਜਾਣ ਤੋਂ ਹਿੰਦੂ ਸਮਾਜ ਵਿੱਚ ਡਾਹਢਾ ਰੋਸ ਹੈ। ‌ਗਾਇਕ ਗੁਰਮਨ ਮਾਨ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਨੂੰ ਲੈ ਕੇ ਲੁਧਿਆਣਾ ਵਿਖੇ ਕਈ ਦਿਨਾਂ ਤੋਂ ਹਿੰਦੂ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪ੍ਰੰਤੂ ਲੁਧਿਆਣੇ ਦੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਐਤਵਾਰ ਵੱਡੀ ਗਿਣਤੀ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਜਗਰਾਉਂ ਪੁਲ ‘ਤੇ ਇਕੱਠੇ ਹੋ ਕੇ ਧਰਨਾ ਦਿੱਤਾ। ਇਸ ਮੌਕੇ ਹਿੰਦੂ ਜਥੇਬੰਦੀ “ਹਿੰਦੂ ਤਖ਼ਤ’ ਦੇ ਇੱਕ ਮੈਂਬਰ ਨੇ ਇਥੋਂ ਤੱਕ ਧਮਕੀ ਦੇ ਦਿੱਤੀ ਕਿ ਜੇਕਰ ਲੁਧਿਆਣਾ ਪੁਲਿਸ ਨੇ ਗਾਇਕ ਗੁਰਮਨ ਮਾਨ ਦੇ ਖ਼ਿਲਾਫ਼ ਐਫਆਈਆਰ ਦਰਜ ਨਾ ਕੀਤੀ ਤਾਂ ਉਹ ਆਤਮਹੱਤਿਆ ਕਰ ਲਵੇਗਾ। ‌ ਇਸ ਮੌਕੇ ਹਿੰਦੂ ਤਖਤ ਦੇ ਉਪ ਪ੍ਰਚਾਰਕ ਰਿਸ਼ਭ ਕਨੌਜੀਆ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਹਿੰਦੂ ਸਮਾਜ ਦੀਆਂ ਜਥੇਬੰਦੀਆਂ ਗਾਇਕ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਪ੍ਰੰਤੂ ਪੁਲਿਸ ਨੇ ਇੱਕ ਵਾਰ ਵੀ ਗਾਇਕ ਨੂੰ ਪੁੱਛਗਿੱਛ ਲਈ ਨਹੀਂ ਬੁਲਾਇਆ ਤੇ ਕੋਈ ਕਾਰਵਾਈ ਨਹੀਂ ਕੀਤੀ। ‌ ਉਹਨਾਂ ਕਿਹਾ ਕਿ ਇਸ ਗਾਇਕ ਨੇ ਸਸਤੀ ਸ਼ੋਹਰਤ ਦੇ ਲਈ ਸ਼ਨੀ ਦੇਵਤਾ ਦਾ ਆਪਣੇ ਗੀਤ ਵਿੱਚ ਜ਼ਿਕਰ ਇਤਰਾਜ਼ਯੋਗ ਤਰੀਕੇ ਨਾਲ ਕੀਤਾ ਹੈ ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਹਨਾਂ ਕਿਹਾ ਕਿ ਜੇਕਰ ਪੁਲਿਸ ਨੇ ਗਾਇਕ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਹਿੰਦੂ ਸਮਾਜ ਵੱਡਾ ਸੰਘਰਸ਼ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਗਾਇਕ ਗੁਰਮਨ ਮਾਨ ਨੇ ਆਪਣੇ ਇਸ ਗੀਤ ਵਿੱਚ ਸ਼ਨੀਦੇਵ ਦਾ ਜ਼ਿਕਰ ਤਾਂ ਇਤਰਾਜਯੋਗ ਤਰੀਕੇ ਨਾਲ ਕੀਤਾ ਹੀ ਹੈ ਬਲਕਿ ਉਸਨੇ ਆਪਣੇ ਇਸ ਗੀਤ ਵਿੱਚ ਹਥਿਆਰਾਂ ਨੂੰ ਵੀ ਪ੍ਰਮੋਟ ਕੀਤਾ ਅਤੇ ਨੰਗੇਜਵਾਦ ਦਾ ਪ੍ਰਦਰਸ਼ਨ ਵੀ ਕੀਤਾ ਹੈ, ਇਸ ਦੇ ਬਾਵਜੂਦ ਵੀ ਲੁਧਿਆਣਾ ਪੁਲਿਸ ਵੱਲੋਂ ਕਈ ਦਿਨ ਨ ਬੀਤਣ ਦੇ ਤੋਂ ਬਾਅਦ ਵੀ ਗਾਇਕ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਹੈਰਾਨੀ ਇਸ ਗੱਲ ਦੀ ਹੈ ਕਿ ਲੁਧਿਆਣਾ ਪੁਲਿਸ ਵੱਲੋਂ ਹਿੰਦੂ ਜਥੇਬੰਦੀਆਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ‌ਕਾਨੂੰਨ ਭੰਗ ਕੀਤਾ ਤਾਂ ਉਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਜਦਕਿ 10 ਦਿਨਾਂ ਤੋਂ ਹਿੰਦੂ ਜਥੇਬੰਦੀਆਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੀਆਂ ਹਨ । ਲੁਧਿਆਣਾ ਦੇ ਏਸੀਪੀ ਸੁਖਨਾਜ ਸਿੰਘ ਨੇ ਕਿਹਾ ਕਿ ਹਿੰਦੂ ਜਥੇਬੰਦੀਆਂ ਦੇ ਨੌਜਵਾਨ ਸਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ ਜੇਕਰ ਉਹਨਾਂ ਨੇ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਸੀਪੀ ਨੇ ਕਿਹਾ ਕਿ ਗਾਇਕ ਦੇ ਖਿਲਾਫ ਸ਼ਿਕਾਇਤਕਰਤਾਵਾਂ ਦੀ ਸਟੇਟਮੈਂਟ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਗਾਇਕ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਸਬੰਧੀ ਏਸੀਪੀ ਦਾ ਪੱਖ ਹੈਰਾਨੀਜਨਕ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਕਹਿ ਚੁੱਕੇ ਹਨ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਗਾਇਕ ਦੇ ਇਸ ਗੀਤ ਵੀ ਵੀਡੀਓ ਵਿੱਚ ਸਾਫ ਤੌਰ ‘ਤੇ ਵੇਖਿਆ ਜਾ ਸਕਦਾ ਹੈ ਕਿ ਉਸਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਤੇ ਨੰਗੇਜ਼ਵਾਦ ਦਾ ਪ੍ਰਦਰਸ਼ਨ ਕੀਤਾ ਤੇ ਸ਼ਨੀ ਦੇਵ ਦਾ ਇਤਰਾਜ਼ਯੋਗ ਤਰੀਕੇ ਨਾਲ ਜ਼ਿਕਰ ਕੀਤਾ ਫਿਰ ਵੀ ਪਤਾ ਨਹੀਂ ਕਿ ਲੁਧਿਆਣਾ ਪੁਲਿਸ ਕਿਹੜੀ ਸਟੇਟਮੈਂਟ ਦੀ ਉਡੀਕ ਕਰ ਰਹੀ ਹੈ, ਜਦਕਿ ਗਾਇਕ ਗੁਰਮਨ ਮਾਨ ਦੇ ਇਸ ਗੀਤ ਦੀ ਵੀਡੀਓ ਤੋਂ ਵੱਡੀ ਹੋਰ ਕੋਈ ਸਟੇਟਮੈਂਟ ਹੋ ਹੀ ਨਹੀਂ ਸਕਦੀ।
    ਫੋਟੋ ਕੈਪਸ਼ਨ-ਗਾਇਕ ਗੁਰਮਨ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#punjabnews#punjabpolice #barnalapolice
Previous Post

ਪਹਿਲਵਾਨਾਂ ਦੇ “ਰੋਸ ਦੇ ਘਸੁੰਨਾਂ” ਨੇ ਹਿਲਾ ਦਿੱਤੀ ਕੇਂਦਰ ਸਰਕਾਰ, ਭਾਰਤੀ ਕੁਸ਼ਤੀ ਸੰਘ ਦੀ ਨਵੀਂ ਚੋਣ ਰੱਦ

Next Post

ਫੇਸਬੁੱਕ ਦਾ ਇਸ਼ਕ : ਡੋਲੀ ਵਾਲੀ ਕਾਰ ‘ਤੇ ਗੋਲੀ ਚਲਾਉਣ ਦਾ ਮਾਮਲਾ ਪੁਲਿਸ ਨੇ ਕੀਤਾ ਹੱਲ,ਦੋਸ਼ੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਫੇਸਬੁੱਕ ਦਾ ਇਸ਼ਕ : ਡੋਲੀ ਵਾਲੀ ਕਾਰ ‘ਤੇ ਗੋਲੀ ਚਲਾਉਣ ਦਾ ਮਾਮਲਾ ਪੁਲਿਸ ਨੇ ਕੀਤਾ ਹੱਲ,ਦੋਸ਼ੀ ਗ੍ਰਿਫ਼ਤਾਰ

ਫੇਸਬੁੱਕ ਦਾ ਇਸ਼ਕ : ਡੋਲੀ ਵਾਲੀ ਕਾਰ 'ਤੇ ਗੋਲੀ ਚਲਾਉਣ ਦਾ ਮਾਮਲਾ ਪੁਲਿਸ ਨੇ ਕੀਤਾ ਹੱਲ,ਦੋਸ਼ੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend