ਬਰਨਾਲਾ,1ਫਰਵਰੀ-ਯੂਟਿਊਬਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਜਥੇਬੰਦੀਆਂ ਵੱਲੋਂ ਧੂਰੀ ਵਿਖੇ ਰੇਲ ਰੋਕੋ ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿਖੇ ਹੀ ਨਜ਼ਰਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਆਗੂਆਂ ਨੂੰ ਵੀ ਬਰਨਾਲਾ ਪੁਲਿਸ ਵੱਲੋਂ ਕਵਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਰੈਸਟ ਹਾਊਸ ਬਰਨਾਲਾ ਵਿਖੇ ਭਾਨਾ ਸਿੱਧੂ ਮਾਮਲੇ ‘ਚ ਰੋਸ ਪ੍ਰਦਰਸ਼ਨ ਕਰ ਰਹੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਵੀ ਕੀਤੀ ਗਈ ਜੋ ਕਿਸੇ ਸਿੱਟੇ ‘ਤੇ ਨਾ ਪੁੱਜੀ। ਇਸ ਮੀਟਿੰਗ ਵਿੱਚ ਜਥੇਬੰਦੀਆਂ ਦੇ ਆਗੂਆਂ ਦੇ ਤੇਵਰ ਵੇਖਦੇ ਹੋਏ ਪੰਜਾਬ ਪੁਲਿਸ ਨੇ ਰੇਲ ਰੋਕੋ ਪ੍ਰਦਰਸ਼ਨ ਨੂੰ ਫੇਲ ਕਰਨ ਦੀ ਵਿਉਂਤ ਤਹਿਤ ਵੱਡੇ ਆਗੂਆਂ ਨੂੰ ਵੀਰਵਾਰ ਸਵੇਰੇ ਹੀ ਨਜ਼ਰਬੰਦ ਕਰ ਲਿਆ।
ਫੋਟੋ ਕੈਪਸ਼ਨ-ਧੂਰੀ ਵਿਖੇ ਰੇਲਵੇ ਫਾਟਕ ‘ਤੇ ਭਾਰੀ ਗਿਣਤੀ ਵਿੱਚ ਤਾਇਨਾਤ ਪੁਲਿਸ