ਚੰਡੀਗੜ੍ਹ,18 ਫਰਵਰੀ, Gee98 news service
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਇਜਲਾਸ ਜਲਦੀ ਬੁਲਾਉਣ ਦੇ ਸੰਕੇਤ ਦਿੱਤੇ ਹਨ। ਸੂਤਰਾਂ ਅਨੁਸਾਰ ਇਹ ਬਜਟ ਇਜਲਾਸ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ ਵਿੱਚ ਦੋ ਜਾਂ ਤਿੰਨ ਦਿਨਾਂ ਦਾ ਹੀ ਹੋਵੇਗਾ। ਚਰਚਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਮਾਰਚ ਦੇ ਪਹਿਲੇ ਹਫਤੇ ਚੋਣ ਜਾਬਤਾ ਲਾਗੂ ਹੋ ਸਕਦਾ ਹੈ, ਜਿਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਬਜਟ ਇਜਲਾਸ ਦੀ ਕਾਰਵਾਈ ਨੂੰ ਪੂਰਾ ਕਰਨਾ ਚਾਹੁੰਦੀ ਹੈ। ਭਗਵੰਤ ਮਾਨ ਸਰਕਾਰ ਦਾ ਇਹ ਤੀਜਾ ਬਜਟ ਸੈਸ਼ਨ ਹੋਵੇਗਾ ਜਿਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਭਵਿੱਖ ਦੇ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਤਿੰਨ ਚੋਣਾਂ ਦਾ ਸਾਹਮਣਾ ਕਰਨਾ ਪਵੇਗਾ ਜਿਨਾਂ ਵਿੱਚੋਂ ਲੋਕ ਸਭਾ ਚੋਣਾਂ ਤਾਂ ਜਲਦੀ ਹੀ ਹੋਣ ਜਾ ਰਹੀਆਂ ਹਨ ਅਤੇ ਉਸ ਤੋਂ ਬਾਅਦ ਸਥਾਨਕ ਸਰਕਾਰਾਂ ਤੇ ਪੰਚਾਇਤ ਚੋਣਾਂ ਵੀ ਹੋਣੀਆਂ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਸ ਬਜਟ ਵਿੱਚ ਪੰਜਾਬ ਸਰਕਾਰ ਲੋਕਾਂ ‘ਤੇ ਕੋਈ ਬੋਝ ਨਹੀਂ ਪਾਵੇਗੀ ਸਗੋਂ ਸਰਕਾਰ ਬਜਟ ਜ਼ਰੀਏ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ।