ਚੰਡੀਗੜ੍ਹ,19 ਮਾਰਚ, Gee98 news service
- ਇੱਕ ਪਾਸੇ ਤਾਂ ਸਿੱਖ ਜਥੇਬੰਦੀਆਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਨਾਲ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਪਰਿਵਾਰ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕਰ ਰਹੀਆਂ ਹਨ ਅਤੇ ਇਸ ਸਬੰਧੀ ਭੁੱਖ ਹੜਤਾਲ ਤੱਕ ਦੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਸਬੰਧਤ ਨੌਜਵਾਨਾਂ ਦੇ ਪਰਿਵਾਰਾਂ ਤੇ ਸਿੱਖ ਜਥੇਬੰਦੀਆਂ ਦੀ ਮੰਗ ਨੂੰ ਬਿਲਕੁਲ ਅੱਖੋਂ ਪਰੋਖੇ ਕਰਦੇ ਹੋਏ ਪੰਜਾਬ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ 10 ਹੋਰ ਸਾਥੀਆਂ ‘ਤੇ NSA ਦੀ ਕਾਰਵਾਈ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇੱਕ ਸਾਲ ਪਹਿਲਾਂ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਰੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, NSA ਦੇ ਹੁਕਮ ਇੱਕ ਸਾਲ ਤੱਕ ਹੀ ਲਾਗੂ ਰਹਿ ਸਕਦੇ ਹਨ, ਪਰ ਹੁਣ ਇਹ ਆਦੇਸ਼ ਖ਼ਤਮ ਹੋ ਚੁੱਕੇ ਹਨ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ AG ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਸਭ ਦੇ ਖ਼ਿਲਾਫ਼ ਨਵੇਂ ਸਿਰੇ ਤੋਂ NSA ਲਾਇਆ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ, ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਾਈ ਗਈ NSA ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ।