ਚੰਡੀਗੜ੍ਹ,4 ਜੁਲਾਈ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਾਵੇਂ ਸਹੁੰ ਚੁੱਕਣ ਲਈ ਪੈਰੋਲ ਦੇ ਦਿੱਤੀ ਗਈ ਹੈ ਪ੍ਰੰਤੂ ਇਸ ਦੌਰਾਨ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ। ਇਹਨਾਂ ਸ਼ਰਤਾਂ ਤਹਿਤ ਅੰਮ੍ਰਿਤਪਾਲ ਸਿੰਘ ਪੰਜਾਬ ਨਹੀਂ ਆ ਸਕਣਗੇ ਸਗੋਂ ਉਹ ਪੈਰੋਲ ਦੇ ਦਿਨਾਂ ਦੌਰਾਨ ਦਿੱਲੀ ਵਿਖੇ ਹੀ ਰੁਕਣਗੇ। ਦਿੱਲੀ ਵਿਖੇ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਅਤੇ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮਾਂ ਦੀ ਸਖ਼ਤ ਨਿਗਰਾਨੀ ਹੇਠ ਰਹਿਣਗੇ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਰਹਿਣ ਜਾਂ ਮੁਲਾਕਾਤ ਦੀ ਵੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆ ਰਹੀ। ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਜਿਨਾਂ ਤਹਿਤ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਖਡੂਰ ਸਾਹਿਬ, ਪੰਜਾਬ ਨਹੀਂ ਜਾ ਸਕਣਗੇ ਅਤੇ ਉਹ ਦਿੱਲੀ ਵਿਖੇ ਰੁਕਣਗੇ ਇਸ ਦੌਰਾਨ ਦਿੱਲੀ ਵਿਖੇ ਵੀ ਉਹ ਕਿਸੇ ਨੂੰ ਨਹੀਂ ਮਿਲ ਸਕਣਗੇ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਬਤੌਰ ਮੈਂਬਰ ਪਾਰਲੀਮੈਂਟ 5 ਜੁਲਾਈ ਨੂੰ ਲੋਕ ਸਭਾ ਸਪੀਕਰ ਦੇ ਕਮਰੇ ਵਿੱਚ ਬਤੌਰ ਸੰਸਦ ਸਹੁੰ ਚੁੱਕਣਗੇ।