ਚੰਡੀਗੜ੍ਹ,13 ਜੁਲਾਈ, Gee98 news service
-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ ਸੰਬੰਧੀ ਹਾਈ ਕੋਰਟ ਦੀ SIT ਵੱਲੋਂ ਦਿੱਤੀ ਰਿਪੋਰਟ ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਇਸ ਮਾਮਲੇ ‘ਤੇ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਉੱਥੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵੀ ਸਵਾਲ ਚੁੱਕੇ ਜਾ ਰਹੇ ਹਨ। ਗੈਂਗਸਟਰ ਲਾਰੈਂਸ ਬਿਸਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਉਹਨਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੀ ਹੋਈ ਹੈ। ਕੁੰਵਰ ਵਿਜੇ ਪ੍ਰਤਾਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, “ਮਾਮਲਾ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦਾ, ਹੁਣ ਹਾਈਕੋਰਟ ਦੀ SIT ਨੇ ਰਿਪੋਰਟ ਕਰ ਦਿੱਤੀ ਕਿ ਗੈਂਗਸਟਰ ਦਾ ਇੰਟਰਵਿਊ ਪੰਜਾਬ ਵਿੱਚ ਹੀ ਹੋਇਆ ਹੈ”। ਉਨ੍ਹਾਂ ਕਿਹਾ ਕਿ “ਮੈਂ 28 March 2023 ਨੂੰ ਹੀ ਕਹਿ ਦਿੱਤਾ ਸੀ ਕਿ ਇਹ Interview ਪੰਜਾਬ ਦੀ ਜੇਲ੍ਹ ਵਿੱਚ ਹੀ ਹੋਇਆ ਹੈ”। ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਦੇ DGP ਸਾਹਬ ਨੇ ਮੁੱਖ ਮੰਤਰੀ ਸਾਹਬ ਦੇ ਕਹਿਣ ਤੇ ਉਦੋਂ ਦਲੀਲ ਪੇਸ਼ ਕੀਤੀ ਸੀ ਕਿ ਇਹ ਇੰਟਰਵਿਊ ਪੰਜਾਬ ਦੇ ਵਿੱਚ ਨਹੀਂ ਹੋਇਆ। ਪੰਜਾਬ ਕਿਸ ਵੱਲ ਨੂੰ ਜਾ ਰਿਹਾ ਹੈ ?