ਚੰਡੀਗੜ੍ਹ,24 ਅਗਸਤ, Gee98 news service
-ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਗਠਨ ਵਿੱਚ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਨੇ ਮੀਤ ਹੇਅਰ ਨੂੰ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਮੀਤ ਹੇਅਰ ਦੇ ਨਾਲ ਐਮਪੀ ਮਾਲਵਿੰਦਰ ਸਿੰਘ ਕੰਗ, ਸੀਨੀਅਰ ਆਗੂ ਨੀਲ ਗਰਗ ਅਤੇ ਪਵਨ ਕੁਮਾਰ ਟੀਨੂ ਨੂੰ ਵੀ ਮੁੱਖ ਬੁਲਾਰੇ ਦੀ ਭੂਮਿਕਾ ਵਿੱਚ ਰੱਖਿਆ ਗਿਆ ਹੈ। ਇਹਨਾਂ ਵਿੱਚੋਂ ਪਵਨ ਕੁਮਾਰ ਟੀਨੂ ਨੇ ਲੋਕ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਉਕਤ ਮੁੱਖ ਬੁਲਾਰਿਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪੰਜਾਬ ਲਈ 21 ਹੋਰ ਬੁਲਾਰਿਆਂ ਦੀ ਵੀ ਨਿਯੁਕਤੀ ਕੀਤੀ ਹੈ ਜਿਨਾਂ ਵਿੱਚ ਕਈ ਦਲ ਬਦਲੂਆਂ ਦੇ ਨਾਮ ਵੀ ਸ਼ਾਮਿਲ ਹਨ। ਅਜੇ ਲੋਕ ਸਭਾ ਚੋਣਾਂ ਮੌਕੇ ਦੂਜੀਆਂ ਪਾਰਟੀਆਂ ਚੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਬੁਲਾਰਿਆਂ ਦੀ ਮੁੱਖ ਭੂਮਿਕਾ ਵਿੱਚ ਰੱਖਣ ਦੇ ਕਾਰਨ ਆਮ ਆਦਮੀ ਪਾਰਟੀ ਦੇ ਟਕਸਾਲੀ ਵਰਕਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਨਿਰਾਸ਼ਾ ਵੀ ਪ੍ਰਗਟ ਕੀਤੀ ਜਾ ਰਹੀ ਹੈ।