ਚੰਡੀਗੜ੍ਹ,2 ਸਤੰਬਰ, Gee98 news service
-ਪੰਜਾਬ ਰੋਡਵੇਜ਼ ਦੇ ਦੋ ਸਬ ਇੰਸਪੈਕਟਰਾਂ ‘ਤੇ ਲੁਧਿਆਣਾ ਦੇ ਅਮਰ ਸ਼ਹੀਦ ਸੁਖਦੇਵ ਥਾਪਰ ਅੰਤਰਰਾਜੀ ਬੱਸ ਅੱਡੇ ‘ਤੇ ਇੱਕ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਕੱਪੜੇ ਪਾੜਨ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ।ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਜਗਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਰੋਡਵੇਜ਼ ਵਿੱਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਵਟਸਐਪ ‘ਤੇ ਇੱਕ ਵਾਇਰਲ ਵੀਡੀਓ ਭੇਜੀ ਸੀ, ਜਿਸ ਵਿੱਚ ਮੁਲਜ਼ਮ ਅਮਰ ਸ਼ਹੀਦ ਸੁਖਦੇਵ ਥਾਪਰ ਅੰਤਰਰਾਜੀ ਬੱਸ ਅੱਡੇ ‘ਤੇ ਇੱਕ ਔਰਤ ਦੀ ਸ਼ਰੇਆਮ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਅਣਪਛਾਤੀ ਔਰਤ ਬੱਸ ਸਟੈਂਡ ‘ਤੇ ਬੱਸ ਕਾਊਂਟਰ ਨੇੜੇ ਘੁੰਮ ਰਹੀ ਸੀ। ਮੁਲਜ਼ਮਾਂ ਨੇ ਔਰਤ ਨੂੰ ਰੋਕ ਲਿਆ ਅਤੇ ਬਿਨਾਂ ਕਿਸੇ ਕਾਰਨ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਔਰਤ ਦੋਸ਼ੀਆਂ ਨੂੰ ਛੱਡਣ ਲਈ ਤਰਲੇ ਕਰਦੀ ਰਹੀ। ਉਹ ਉੱਥੇ ਮੌਜੂਦ ਲੋਕਾਂ ਤੋਂ ਮਦਦ ਦੀ ਅਪੀਲ ਕਰਦੀ ਵੀ ਨਜ਼ਰ ਆਈ। ਘਟਨਾ ਦੌਰਾਨ ਔਰਤ ਦੀ ਟੀ-ਸ਼ਰਟ ਫਟ ਗਈ ਸੀ। ਉਸ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਵੀਡੀਓ ਕਲਿੱਪ 23 ਮਾਰਚ 2023 ਦੀ ਹੈ,ਜਿਸਦੀ ਇੱਕ ਵਿਅਕਤੀ ਵੱਲੋਂ 27 ਜੁਲਾਈ 2023 ਨੂੰ ਵੀਡੀਓ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਾਮਲਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਪਹੁੰਚਿਆ। ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ, ਜਿਸ ਤੋਂ ਬਾਅਦ ਵਿਭਾਗੀ ਜਾਂਚ ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਨੂੰ ਸੌਂਪੀ ਗਈ, ਜਿਨ੍ਹਾਂ ਨੇ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਸਿਫਾਰਿਸ਼ ਕੀਤੀ। ਏਐਸਆਈ ਨੇ ਦੱਸਿਆ ਕਿ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਘਟਨਾ 23 ਮਾਰਚ 2023 ਦੀ ਹੈ। ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਰੋਡਵੇਜ਼ ਦੇ ਸਬ-ਇੰਸਪੈਕਟਰਾਂ ਵਿਰੁੱਧ ਐਫ.ਆਈ.ਆਰ. ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323, 341, 354 ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਔਰਤ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਕਾਰਨ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਮੁਲਜ਼ਮ ਅਤੇ ਔਰਤ ਵਿਚਾਲੇ ਭਾਵੇਂ ਕੋਈ ਵੀ ਗੱਲ ਹੋਵੇ ਪਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਜੇਕਰ ਔਰਤ ਕਿਸੇ ਅਪਰਾਧ ਵਿੱਚ ਸ਼ਾਮਲ ਸੀ ਤਾਂ ਦੋਸ਼ੀਆਂ ਨੂੰ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇਣੀ ਚਾਹੀਦੀ ਹੈ।