ਚੰਡੀਗੜ੍ਹ, 9 ਸਤੰਬਰ, Gee98 news service
-ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਸੈਂਕੜੇ ਭਾਰਤੀ ਵਿਦਿਆਰਥੀਆਂ ‘ਤੇ ਡਿਪੋਟਰੇਸ਼ਨ ਦਾ ਖ਼ਤਰਾ ਫਿਲਹਾਲ ਟਲ ਗਿਆ ਹੈ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਅਤੇ ਕੂਟਨੀਤਕ ਦਖ਼ਲ ਤੋਂ ਬਾਅਦ ਕੈਨੇਡਾ ਨੇ ਇਨ੍ਹਾਂ ਭਾਰਤੀਆਂ ਦੀ ਡਿਪੋਰਟੇਸ਼ਨ ਅਸਥਾਈ ਤੌਰ ‘ਤੇ ਰੋਕ ਦਿੱਤੀ ਹੈ। ਇਹ ਨੌਜਵਾਨ ਕਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਏ ਸਨ। ਦਰਅਸਲ ਕੈਨੇਡਾ ਵਿੱਚ ਡਿਪੋਰਟ ਹੋਣ ਦੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਜ਼ਿਆਦਾਤਰ ਵਿਦਿਆਰਥੀ ਜਲੰਧਰ ਦੇ ਇੱਕ ਇਮੀਗ੍ਰੇਸ਼ਨ ਏਜੰਟ ਦੇ ਹੱਥੋਂ ਧੋਖਾਧੜੀ ਦਾ ਸ਼ਿਕਾਰ ਹੋਏ। ਇਸ ਏਜੰਟ ਨੇ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਫਰਜ਼ੀ ਆਫਰ ਲੈਟਰ ਦਿੱਤੇ ਸਨ। ਵਿਦਿਆਰਥੀਆਂ ਨੂੰ ਯਕੀਨ ਹੋ ਗਿਆ ਕਿ ਉਨ੍ਹਾਂ ਨੂੰ ਜਾਇਜ਼ ਦਾਖਲਾ ਮਿਲ ਗਿਆ ਹੈ। ਇੱਥੋਂ ਤੱਕ ਕਿ ਕੈਨੇਡੀਅਨ ਦੂਤਘਰ ਦੇ ਅਧਿਕਾਰੀਆਂ ਨੂੰ ਵੀਜ਼ਾ ਦੇਣ ਸਮੇਂ ਹੋਈ ਧੋਖਾਧੜੀ ਦਾ ਪਤਾ ਨਹੀਂ ਲੱਗਾ। ਕੈਨੇਡਾ ਪਹੁੰਚਣ ‘ਤੇ, ਇਨ੍ਹਾਂ ਨੌਜਵਾਨਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਨ੍ਹਾਂ ਸੰਸਥਾਵਾਂ ਵਿੱਚ ਦਾਖਲਾ ਨਹੀਂ ਲਿਆ ਜਿੱਥੇ ਉਨ੍ਹਾਂ ਨੇ ਜਾਣਾ ਸੀ। ਬਹੁਤ ਸਾਰੇ ਨੌਜਵਾਨ 2016 ਦੇ ਸ਼ੁਰੂ ਵਿੱਚ ਕੈਨੇਡਾ ਆਏ ਸਨ, ਪਰ ਉਨ੍ਹਾਂ ਨੇ ਕੈਨੇਡਾ ਵਿੱਚ ਪੱਕੇ ਤੌਰ ‘ਤੇ ਨਿਵਾਸ ਲਈ ਅਰਜ਼ੀ ਦੇਣ ਤੋਂ ਬਾਅਦ ਧੋਖਾਧੜੀ ਦਾ ਅਹਿਸਾਸ ਕੀਤਾ। ਸੀ.ਬੀ.ਐਸ.ਏ ਦੀ ਜਾਂਚ ਤੋਂ ਬਾਅਦ ਕੈਨੇਡੀਅਨ ਅਧਿਕਾਰੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਕੈਨੇਡੀਅਨ ਕਾਲਜਾਂ ਵਿਚ ਦਾਖਲਾ ਲੈਣ ਵਾਲੇ 700 ਭਾਰਤੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਭੇਜੇ ਸਨ। ਜੂਨ 2024 ਦੇ ਪਹਿਲੇ ਹਫਤੇ ਇਹਨਾਂ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮਾਮਲੇ ‘ਚ ਕੂਟਨੀਤਕ ਦਖਲਅੰਦਾਜ਼ੀ ਵੀ ਹੋਈ, ਜਿਸ ਤੋਂ ਬਾਅਦ ਹੁਣ ਕੈਨੇਡਾ ਨੇ ਦੇਸ਼ ਨਿਕਾਲੇ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।