Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਪ ਦੇ ਮੂੰਹ ‘ਚ ਕੋੜ ਕਿਰਲੀ…ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਘਿਰ ਗਈ ਸਰਕਾਰ

Nirmal Pandori by Nirmal Pandori
10/30/2024
in ਪੰਜਾਬ
Reading Time: 1 min read
A A
0
ਘਰ ਘਰ ਆਟਾ ਯੋਜਨਾ : ਡੀਪੂ ਹੋਲਡਰਾਂ ਨੇ ਹਾਈਕੋਰਟ ‘ਚ ਘੇਰੀ ਸਰਕਾਰ,ਜੱਜਾਂ ਨੇ ਵੀ ਪਾਈ ਝਾੜ,ਸਰਕਾਰੀ ਵਕੀਲ ਨੇ ਮੰਗ ਲਿਆ ਸਮਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

— ਹਾਈ ਕੋਰਟ ਨੇ ਪੁੱਛਿਆ…ਐਸਐਸਪੀ ‘ਤੇ ਕਾਰਵਾਈ ਕਿਉਂ ਨਹੀਂ ਕੀਤੀ
ਚੰਡੀਗੜ੍ਹ, 30 ਅਕਤੂਬਰ, Gee98 news service
-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਦੇ ਸੀਆਈਏ ਸਟਾਫ਼ ‘ਚ ਹੋਈ ਇੰਟਰਵਿਊ ਦੇ ਮਾਮਲੇ ‘ਚ ਪੰਜਾਬ ਸਰਕਾਰ ਹਾਈਕੋਰਟ ‘ਚ ਬੁਰੀ ਤਰ੍ਹਾਂ ਘਿਰੀ ਹੋਈ ਹੈ। ਹਾਈਕੋਰਟ ਦੇ ਹੁਕਮਾਂ ‘ਤੇ ਇਸ ਮਾਮਲੇ ਵਿੱਚ ਸਰਕਾਰ ਨੇ ਡੀਐਸਪੀ ਰੈਂਕ ਦੇ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਹੈ ਪਰੰਤੂ ਸੁਣਵਾਈ ਦੌਰਾਨ ਪੇਸ਼ ਹੋਏ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਸਖਤ ਝਾੜ ਪਾਉਂਦੇ ਹੋਏ ਹਾਈਕੋਰਟ ਨੇ ਪੁੱਛਿਆ ਕਿ ਜ਼ਿਲ੍ਹੇ ਦੇ ਐਸਐਸਪੀ ਅਤੇ ਐਸਪੀ ‘ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ ? ਹਾਈ ਕੋਰਟ ਨੇ ਕਿਹਾ ਕਿ ਛੋਟੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਾ ਬਣਾਓ, ਛੋਟੇ ਅਧਿਕਾਰੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਿਵੇਂ ਕਰਵਾ ਸਕਦੇ ਹਨ ? ਹਾਈ ਕੋਰਟ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਐਡਵੋਕੇਟ ਜਨਰਲ ਨੇ ਕਿਹਾ ਕਿ ਐਸ.ਐਸ.ਪੀ ਨੂੰ ਇਸ ਸਬੰਧੀ ਜਾਣਕਾਰੀ ਨਹੀਂ ਸੀ ਤਾਂ ਹਾਈਕੋਰਟ ਨੇ ਕਿਹਾ, ਐਸਐਸਪੀ ਨੂੰ ਕਿਵੇਂ ਨਹੀਂ ਪਤਾ ਲੱਗਾ ਕਿ ਲਾਰੈਂਸ ਨਾਲ ਇੰਨਾ ਵੱਡਾ ਕਾਫਲਾ ਸਫਰ ਕਰਦਾ ਹੈ ? ਹਾਈਕੋਰਟ ਨੇ ਕਿਹਾ ਕਿ ਸੀਨੀਅਰ ਅਫਸਰਾਂ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ, ਤਾਂ ਲੱਗਦਾ ਹੈ ਕਿ ਹੁਣ ਸਾਨੂੰ ਕਾਰਵਾਈ ਲਈ ਹੁਕਮ ਦੇਣੇ ਪੈਣਗੇ। ਅਦਾਲਤ ਨੇ ਕਿਹਾ ਕਿ ਜਦੋਂ ਸੀਨੀਅਰ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ ? ਹਾਈਕੋਰਟ ਨੇ ਕਿਹਾ, ਅਸੀਂ ਸ਼ੁਰੂ ਤੋਂ ਹੀ ਕਹਿ ਰਹੇ ਸੀ ਕਿ ਸਿਰਫ ਮਾਮੂਲੀ ਅਫਸਰਾਂ ਖਿਲਾਫ ਕਾਰਵਾਈ ਨਹੀਂ ਹੋਣੀ ਚਾਹੀਦੀ। ਇਸ ਦੇ ਬਾਵਜੂਦ ਸਰਕਾਰ ਨੇ ਛੋਟੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾ ਦਿੱਤਾ ਹੈ। ਸਾਡੇ ਹੁਕਮਾਂ ਦੇ ਬਾਵਜੂਦ ਐਸਐਸਪੀ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਹੋਈ ? ਹਾਈਕੋਰਟ ਨੇ ਕਿਹਾ ਕਿ ਹੁਣ ਡੀਜੀਪੀ ਨੂੰ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਣਾ ਚਾਹੀਦਾ ਹੈ ਕਿ ਉਸ ਸਮੇਂ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਵਾਰ-ਵਾਰ ਇੱਥੇ ਕਿਉਂ ਲਿਆਂਦਾ ਗਿਆ ਸੀ, ਜਦੋਂ ਕਿ ਉਨ੍ਹਾਂ ਨੇ ਪਹਿਲਾਂ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਕਿਉਂ ਨਹੀਂ ਕਰਵਾਈ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਇੰਟਰਵਿਊ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋਈ ਸੀ। ਹਾਈਕੋਰਟ ਨੇ ਕਿਹਾ, ਲਾਰੈਂਸ ਨੂੰ ਦਿਖਾਵੇ ਲਈ ਹਿਰਾਸਤ ਵਿੱਚ ਲਿਆ ਗਿਆ ਸੀ, ਉਹ ਵੀਆਈਪੀ ਟ੍ਰੀਟਮੈਂਟ ਲੈ ਰਿਹਾ ਸੀ, ਮੌਜ-ਮਸਤੀ ਨਾਲ ਇੰਟਰਵਿਊ ਦੇ ਰਿਹਾ ਸੀ, ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਸੀ, ਇਹ ਕਿਸ ਤਰ੍ਹਾਂ ਦੀ ਹਿਰਾਸਤ ਸੀ ? ਇਕ ਤਰ੍ਹਾਂ ਨਾਲ ਉਸ ਨੂੰ ਸਟੇਟ ਗੈਸਟ ਵਾਂਗ ਰੱਖਿਆ ਗਿਆ ਸੀ। ਹਾਈਕੋਰਟ ਨੇ ਕਿਹਾ ਕਿ SIT ਨੇ ਇਹ ਤਾਂ ਪਤਾ ਲਗਾ ਲਿਆ ਹੈ ਕਿ ਇੰਟਰਵਿਊ ਕਿੱਥੇ ਹੋਈ ਸੀ। ਹੁਣ ਵੱਡਾ ਸਵਾਲ ਇਹ ਹੈ ਕਿ ਇੰਟਰਵਿਊ ਕਿਉਂ ਕਰਵਾਈ ਗਈ, ਇਸ ਦਾ ਮਕਸਦ ਕੀ ਸੀ, ਜਾਂਚ ਕਿਸ ਨੂੰ ਸੌਂਪੀ ਜਾਵੇ? ਹਾਈਕੋਰਟ ਨੇ ਕਿਹਾ ਕਿ ਜਾਂਚ ਕਿਸੇ ਨਿਰਪੱਖ ਜਾਂਚ ਏਜੰਸੀ ਨੂੰ ਕਿਉਂ ਨਾ ਸੌਂਪੀ ਜਾਵੇ। ਪੰਜਾਬ ਸਰਕਾਰ ਨੇ ਕਿਹਾ, ਪਹਿਲਾਂ ਆਪਣੀ ਐਸਆਈਟੀ ਬਣਾ ਕੇ ਜਾਂਚ ਕੀਤੀ ਜਾ ਸਕਦੀ ਹੈ। ਇਸ ‘ਤੇ ਹਾਈਕੋਰਟ ਨੇ ਡੀਜੀਪੀ ਪ੍ਰਬੋਧ ਕੁਮਾਰ ਨੂੰ ਕਿਹਾ ਕਿ ਕਿਉਂ ਨਾ ਤੁਹਾਨੂੰ ਜਾਂਚ ਸੌਂਪੀ ਜਾਵੇ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜੇਲ੍ਹ ਵਿੱਚੋਂ ਕਿਸ ਮੋਬਾਈਲ ਰਾਹੀਂ ਇੰਟਰਵਿਊ ਲਈ ਗਈ ਸੀ। ਪਰ ਇਹ ਗੱਲ ਪੱਕੀ ਹੈ ਕਿ ਉਸ ਨੂੰ ਹਿਰਾਸਤ ਵਿੱਚ ਇਸ ਇੰਟਰਵਿਊ ਲਈ ਸਟੂਡੀਓ ਵਰਗੀ ਸਹੂਲਤ ਦਿੱਤੀ ਗਈ ਸੀ। ਹਾਈ ਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰ੍ਹਾਂ ਬੈਕ ਫੁੱਟ ‘ਤੇ ਹੈ । ਜੇਕਰ ਸਰਕਾਰ ਐਸਐਸਪੀ ‘ਤੇ ਕਾਰਵਾਈ ਨਹੀਂ ਕਰਦੀ ਤਾਂ ਹਾਈ ਕੋਰਟ ਦਾ ਸਾਹਮਣਾ ਕਰਨਾ ਔਖਾ ਹੋਵੇਗਾ ਪਰੰਤੂ ਜੇਕਰ ਸਰਕਾਰ ਹੁਣ ਐਸਐਸਪੀ ‘ਤੇ ਕਾਰਵਾਈ ਕਰਦੀ ਹੈ ਤਾਂ ‌ ਸਵਾਲ ਉੱਠਣਗੇ ਕਿ ਪਹਿਲਾਂ ਸਰਕਾਰ ਨੇ ਐਸਐਸਪੀ ‘ਤੇ ਕਾਰਵਾਈ ਕਿਉਂ ਨਹੀਂ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੜ੍ਹੋ ਖ਼ਬਰ…ਨਵੇਂ ਚੁਣੇ ਪੰਚ ਸਰਪੰਚ ਕਿੰਨੀ ਤਾਰੀਕ ਨੂੰ ਚੁੱਕਣਗੇ ਸਹੁੰ…!

Next Post

ਲਓ ਜੀ…! ਹੋ ਗਿਆ ਸਰਕਾਰ ਦਾ ਪੀਪਾ ਖਾਲੀ, ਹੁਣ ਭਰਨ ਲਈ ਵੇਚੀ ਜਾਵੇਗੀ ਸਰਕਾਰੀ ਜਾਇਦਾਦ…!

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

by Nirmal Pandori
06/21/2025
ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ
ਪੰਜਾਬ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

by Nirmal Pandori
06/20/2025
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
Load More
Next Post
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ

ਲਓ ਜੀ…! ਹੋ ਗਿਆ ਸਰਕਾਰ ਦਾ ਪੀਪਾ ਖਾਲੀ, ਹੁਣ ਭਰਨ ਲਈ ਵੇਚੀ ਜਾਵੇਗੀ ਸਰਕਾਰੀ ਜਾਇਦਾਦ…!

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend