ਚੰਡੀਗੜ੍ਹ,21 ਦਸੰਬਰ, Gee98 news service
ਆਪਣੇ ਨਜਾਇਜ਼ ਸਬੰਧਾਂ ਦੀ ਕਰਤੂਤ ਨੂੰ ਛੁਪਾਉਣ ਲਈ ਇੱਕ ਕਲਯੁਗੀ ਮਾਂ ਨੇ ਨਵਜੰਮੇ ਬੱਚੇ ਨੂੰ ਖੇਤਾਂ ਵਿੱਚ ਸੁੱਟ ਦਿੱਤਾ, ਜਿੱਥੇ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇਹ ਮਾਮਲਾ ਤਰਨਤਰਨ ਜ਼ਿਲ੍ਹੇ ਦੇ ਬ੍ਰਹਮਪੁਰਾ ਪਿੰਡ ਨਾਲ ਸਬੰਧਿਤ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਕਿਸਾਨ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਬੈਂਕ ਤੋਂ ਪੈਸੇ ਕਢਵਾਉਣ ਸਵੇਰੇ ਸਾਈਕਲ ‘ਤੇ ਘਰੋਂ ਨਿਕਲਿਆ ਸੀ ਤਾਂ ਦੇਖਿਆ ਕਿ ਪਿੰਡ ਦੀ ਅਨਾਜ ਮੰਡੀ ਦੀ ਚਾਰਦੀਵਾਰੀ ਕੋਲ ਆਵਾਰਾ ਕੁੱਤਿਆਂ ਦਾ ਟੋਲਾ ਇਧਰ-ਉਧਰ ਘੁੰਮ ਰਿਹਾ ਸੀ। ਕੁੱਤੇ ਕੱਪੜੇ ‘ਚ ਲਿਪਟੀ ਹੋਈ ਕਿਸੇ ਚੀਜ਼ ਨੂੰ ਨੋਚ ਰਹੇ ਸਨ। ਹਰਜੀਤ ਸਿੰਘ ਨੇ ਆਸ-ਪਾਸ ਦੇ ਲੋਕਾਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ। ਅਵਾਰਾ ਕੁੱਤਿਆਂ ਨੇ ਬੱਚੇ ਦੇ ਸਰੀਰ ਨੂੰ ਅਤੇ ਧੜ ਨੂੰ ਵੱਖ ਵੱਖ ਕਰ ਦਿੱਤਾ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ।