ਬਰਨਾਲਾ,8 ਜੁਲਾਈ (ਨਿਰਮਲ ਸਿੰਘ ਪੰਡੋਰੀ)-
-ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਵਰਕਰ ਨੂੰ ਪ੍ਰਧਾਨ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸ ਦੇਈਏ ਕਿ ਸ੍ਰੀ ਅਸ਼ਵਨੀ ਸ਼ਰਮਾ ਪਹਿਲਾਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ। ਸ੍ਰੀ ਅਸ਼ਵਨੀ ਸ਼ਰਮਾ ਦੀ ਇਸ ਨਵੀਂ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੰਡਿਆਇਆ ਬਾਜ਼ਾਰ ‘ਚ ਭਾਜਪਾ ਆਗੂ ਰਜਿੰਦਰ ਉੱਪਲ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਰਜਿੰਦਰ ਉੱਪਲ ਨੇ ਕਿਹਾ ਕਿ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਵਿੱਚ ਭਾਜਪਾ ਦੇ ਪਰਿਵਾਰ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਿੱਥੇ ਸ੍ਰੀ ਅਸ਼ਵਨੀ ਸ਼ਰਮਾ ਇੱਕ ਜੋਸ਼ੀਲੇ ਆਗੂ ਹਨ ਉੱਥੇ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ ਆਗੂ ਹਨ, ਅਤੇ ਇਹਨਾਂ ਦੋਵਾਂ ਆਗੂਆਂ ਦੀ ਰਹਿਨੁਮਾਈ ਹੇਠ ਬਰਨਾਲਾ ਜ਼ਿਲ੍ਹੇ ‘ਚ ਭਾਜਪਾ ਪਾਰਟੀ ‘ਚ ਨਵੀਂ ਰੂਹ ਫੂਕੀ ਜਾਵੇਗੀ। ਉਹਨਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੇਂਦਰੀ ਭਲਾਈ ਸਕੀਮਾਂ ਦਾ ਫਾਇਦਾ ਲੋਕਾਂ ਤੱਕ ਪੁੱਜਦਾ ਕਰਨ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਸਬੰਧੀ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰ ਮੰਡਲ ਪ੍ਰਧਾਨ ਬਲਜਿੰਦਰ ਸਿੰਘ ਟੀਟੂ, ਸ੍ਰੀ ਪ੍ਰੇਮ ਪ੍ਰੀਤਮ ਜੀ, ਸੋਮਨਾਥ ਜੀ, ਕੁਲਦੀਪ ਸਹੌਰੀਆ , ਪ੍ਰੇਮ ਸੇਠਾ , ਉਪਿੰਦਰ ਸਰਪੰਚ , ਐਕਸ ਸਰਵਿਸਮੈਨ ਸੈਲ ਗੁਰਮੀਤ ਸਿੰਘ ਸਿੱਧੂ , ਮੰਡਲ ਪ੍ਰਧਾਨ ਈਸਟ ਮਨੀਸ਼ ਕੁਮਾਰ, ਡਾਕਟਰ ਪੰਪੋਸ਼ ਕੌਲ , ਨੰਦ ਲਾਲ , ਸ਼ਮਸ਼ੇਰ ਭੰਡਾਰੀ , ਸਤੀਸ਼ ਕੁਮਾਰ ਮੋਚਾ , ਬੇਅੰਤ ਸਿੰਘ ਐਸਸੀ ਮੋਰਚਾ, ਰੋਹਿਤ ਕੁਮਾਰ, ਸੁਖਵਿੰਦਰ ਸਿੰਘ ਕਾਲੀ, ਡਾਕਟਰ ਗਗਨਦੀਪ ਸ਼ਰਮਾ, ਜਗਦੀਪ ਸਿੰਘ ਜੱਗਾ, ਜੀਵਨ ਧੌਲਾ , ਹਨੀ ਸ਼ਰਮਾ ਸਮੇਤ ਭਾਜਪਾ ਦੇ ਹੋਰ ਵਰਕਰ ਵੀ ਹਾਜ਼ਰ ਸਨ।