-ਅੰਡਰ-14 ਵਰਗ ਵਿਚ ਵਾਈਐਸ ਸਕੂਲ ਦੀਆਂ ਕੁੜੀਆਂ ਚੈਂਪੀਅਨ
ਬਰਨਾਲਾ, 18 ਸਤੰਬਰ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਖੇਡ ਵਿਭਾਗ ਵੱਲੋਂ ਆਰੰਭੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਨੈੱਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਸ ਡੀ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਚ ਆਰੰਭ ਹੋ ਗਏ। ਮੁਕਾਬਲਿਆਂ ਦੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਵਿਚ ਹੋ ਰਹੇ ਇਹਨਾਂ ਮੁਕਾਬਲਿਆਂ ਦਾ ਉਦਘਾਟਨ ਅੰਤਰਰਾਸ਼ਟਰੀ ਨੈੱਟਬਾਲ ਖਿਡਾਰੀਆਂ ਸਬ-ਇੰਸਪੈਕਟਰ ਗੁਰਮੇਲ ਸਿੰਘ ਅਤੇ ਇੰਸਪੈਕਟਰ ਰਾਜਪਾਲ ਸਿੰਘ ਨੇ ਕੀਤਾ। ਉਹਨਾਂ ਇਹ ਖੇਡ ਮਹਾਕੁੰਭ ਕਰਵਾਉਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਹਨਾਂ ਮੁਕਾਬਲਿਆਂ ਵਿਚ ਅੰਡਰ14, ਅੰਡਰ-17 ਅਤੇ 21 ਤੋਂ 40 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। 5 ਦਿਨਾਂ ਮੁਕਾਬਲਿਆਂ ਦੇ ਪਹਿਲੇ ਦੋ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਅੰਡਰ-14 ਵਰਗ ਵਿਚ ਵਾਈਐਸ ਸਕੂਲ ਦੀਆਂ ਲੜਕੀਆਂ ਆਪਣੇ ਸਾਰੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਜੀਜੀਐਸ ਵਰਡ ਸਕੂਲ ਨੇ ਦੂਜਾ ਅਤੇ ਗਰੀਨਫੀਲਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਅਵਤਾਰ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਰਸ਼ਪਿੰਦਰ ਸਿੰਘ ਬਬਲਾ, ਗੁਰਲਾਲ ਸਿੰਘ, ਗਗਨਦੀਪ ਸਿੰਗਲਾ, ਅਰਵਿੰਦ ਕੁਮਾਰ, ਪਰਦੀਪ ਕੁਮਾਰ, ਲਲਿਤ ਸ਼ਰਮਾ, ਜਸਵੀਰ ਸਿੰਘ, ਦੀਨ ਮੁਹੰਮਦ,ਪਿੰ. ਡਾ. ਤਪਨ ਸਾਹੂ, . ਡਾ. ਰਮਾ ਸ਼ਰਮਾ, ਪਿੰ. ਡਾ. ਵਿਜੈ ਕੁਮਾਰ, ਰਾਕੇਸ਼ ਗਰਗ, ਪਿੰ. ਕਸ਼ਮੀਰ ਸਿੰਘ, ਪ੍ਰੋ. ਜਸਵਿੰਦਰ ਕੌਰ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।