Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਪੰਪੋਸ਼ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ

Nirmal Pandori by Nirmal Pandori
03/14/2023
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 14 ਮਾਰਚ ( ਨਿਰਮਲ ਸਿੰਘ ਪੰਡੋਰੀ)-ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵਿਦਿਆਰਥਣ ਡਾ ਪੰਪੋਸ਼ ਨੂੰ ਇਨਸਾਫ਼ ਦਿਵਾਉਣ ਲਈ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਮੋਮਬੱਤੀ ਮਾਰਚ ਕੀਤਾ ਗਿਆ। ਇਸ ਸਮੇਂ ਬੁਲਾਰਿਆਂ ਚਰਨਜੀਤ ਕੌਰ, ਕੇਵਲਜੀਤ ਕੌਰ, ਇਕਬਾਲ ਕੌਰ, ਰਮਨਪ੍ਰੀਤ ਕੌਰ,ਜਸਲੀਨ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਲੜਕੀਆਂ ਲਈ ਕਿਸੇ ਵੀ ਖੇਤਰ ਵਿੱਚ ਪਹੁੰਚਣ ਲਈ ਬਹੁਤ ਸੰਘਰਸ਼ ਕਰਨਾ ਪੈਂਦਾ ਹੈ। ਜਦੋਂ ਉਹ ਲੜਕੀ ਦਲਿਤ ਪਰਿਵਾਰ ਵਿੱਚੋਂ ਹੋਵੇ ਤਾਂ ਨਾਲ ਜਾਤੀ ਵਿਤਕਰਾ ਵੀ ਜੁੜ ਜਾਂਦਾ ਹੈ। ਉਹ ਭਾਵੇਂ ਆਰਥਿਕ ਤੌਰ ਤੇ ਗਰੀਬ ਨਾ ਵੀ ਹੋਵੇ। ਡਾਕਟਰ ਪੰਪੋਸ਼ ਦਾ ਇਸ ਵਿਤਕਰੇ ਦੀ ਭੇਂਟ ਚੜ੍ਹਨਾ ਅੱਜ 21ਵੀਂ ਸਦੀ ਵਿੱਚ ਔਰਤ -ਮਰਦ ਵਿੱਚ ਵਿਤਕਰਾ ਅਤੇ ਜਾਤ-ਪਾਤ ਨੂੰ ਲੰਘੇ ਸਮੇੰ ਦਾ ਵਰਤਾਰਾ ਕਹਿਣ ਵਾਲਿਆਂ ਦਾ ਮੂੰਹ ਚਿੜਾ ਰਹੀ ਹੈ। ਉਸਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ। ਪਰ ਇਸ ਦੁੱਖ ਦੀ ਘੜੀ ਵਿੱਚ ਸਾਡਾ ਉਸ ਦੇ ਪਰਿਵਾਰ ਨਾਲ ਖੜ੍ਹਨਾ,ਸਾਨੂੰ ਅਜਿਹੇ ਧੱਕੇ ਖਿਲਾਫ਼ ਖੜ੍ਹੇ ਹੋਣ ਦੇ ਅਹਿਦ ਨੂੰ ਹੋਰ ਪੱਕਿਆਂ ਕਰਦਾ ਹੈ। ਅਸੀਂ ਡਾ ਪੋਮੇਸ਼ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਨਾਲ-ਨਾਲ ਮਨੂੰਵਾਦੀ ਵਿਚਾਰ ਵਿੱਚੋਂ ਪੈਦਾ ਹੋਈ ਜਾਤ-ਪਾਤੀ ਪ੍ਰਥਾ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵੀ ਸੰਘਰਸ਼ ਦੀ ਧਾਰ ਨੂੰ ਅੱਗੇ ਵਧਾਉਣਾ ਹੈ। ਬੁਲਾਰਿਆਂ ਨਰਾਇਣ ਦੱਤ, ਰਾਜੀਵ ਕੁਮਾਰ, ਤਰਸੇਮ ਭੱਠਲ, ਹਰਚਰਨ ਚਹਿਲ,ਡਾ ਜਸਵੀਰ ਔਲਖ,ਡਾ ਰਜਿੰਦਰ ਪਾਲ, ਦਰਸ਼ਨ ਚੀਮਾ,ਮਨਜੀਤ ਰਾਜ, ਬਲਰਾਜ ਸਿੰਘ ਹੰਢਿਆਇਆ, ਜਸਪਾਲ ਸਿੰਘ ਚੀਮਾ, ਖੁਸੀਆ ਸਿੰਘ,ਹਾਕਮ ਸਿੰਘ ਨੂਰ ਆਦਿ ਕਿਹਾ ਕਿ ਇਹ ਘਟਨਾ ਹੋਰ ਵੀ ਦੁਖਦਾਈ ਹੈ ਜਿਸ ਕਾਲਜ ਵਿੱਚ ਇਹ ਘਟਨਾ ਵਾਪਰੀ ਉਹ ਕਾਲਜ ਸਿੱਖਾਂ ਦੇ ਤੀਜੇ ਗੁਰੂ ਰਾਮਦਾਸ ਦੇ ਨਾਂ ‘ਤੇ ਹੈ ਅਤੇ ਇਸ ਕਾਲਜ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚਲਾ ਰਹੀ ਹੈ। ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਜਾਤ-ਪਾਤ ਦਾ ਕੋਹੜ ਮਿਟਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਰੂੜੀਵਾਦੀ ਕਦਰਾਂ ਕੀਮਤਾਂ ਅੱਜ ਵੀ ਡਾ ਪੰਪੋਸ਼ ਵਰਗੀਆਂ ਹੋਣਹਾਰ ਧੀਆਂ ਨੂੰ ਮੌਤ ਨੂੰ ਗਲੇ ਲਾਉਣ ਲਈ ਮਜ਼ਬੂਰ ਕਰ ਰਹੀਆਂ ਹਨ। ਬੁਲਾਰਿਆਂ ਕਿਹਾ ਕਿ ਇਹ ਖੁਦਕੁਸ਼ੀ ਨਹੀਂ ਕਤਲ ਹੈ,ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Previous Post

ਹਫ਼ਤੇ ਦੇ 3-3 ਦਿਨ ਦੋ ਪਤਨੀਆਂ ਵਿਚਕਾਰ ਵੰਡਿਆ ਗਿਆ ਪਤੀ..ਐਤਵਾਰ ਹੋਵੇਗਾ ਮਰਜ਼ੀ ਦਾ ਮਾਲਕ

Next Post

ਆਪਣੇ ਘਰੋਂ ਲੱਖਾਂ ਦੇ ਗਹਿਣੇ ਕੀਤੇ ਚੋਰੀ ਅਤੇ ਬਿਹਾਰ ਜਾ ਕੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post

ਆਪਣੇ ਘਰੋਂ ਲੱਖਾਂ ਦੇ ਗਹਿਣੇ ਕੀਤੇ ਚੋਰੀ ਅਤੇ ਬਿਹਾਰ ਜਾ ਕੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend