ਚੰਡੀਗੜ੍ਹ-ਅਮਰੀਕਾ ਦੇ ਸ਼ਹਿਰ ਪੋਰਟਲੈਂਡ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਦੋ ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ । ਮਰਨ ਵਾਲੇ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੋਵੇਂ ਨੌਜਵਾਨ ਸਕੇ ਭਰਾ ਸਨ ਜੋ ਪੰਜਾਬ ਦੇ ਸੁਲਤਾਨਪੁਰ ਲੋਧੀ ਨਾਲ ਸਬੰਧਤ ਸਨ, ਜਦਕਿ ਕਾਤਲ ਪੰਜਾਬੀ ਨੌਜਵਾਨ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹੈ । ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਦਾ ਇੱਕ ਸਟੋਰ ਦੀ ਮਾਲਕੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਜੋ ਖੂਨੀ ਜੰਗ ਧਾਰਨ ਕਰ ਗਿਆ । ਕਾਤਲ ਨੌਜਵਾਨ ਨੇ ਮਰਨ ਵਾਲੇ ਦੋਵੇਂ ਨੌਜਵਾਨਾਂ ਉੱਪਰ 10 ਤੋਂ ਵੱਧ ਫਾਇਰ ਕੀਤੇ ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮ੍ਰਿਤਕ ਭਰਾਵਾਂ ਵਿਚੋਂ ਇਕ 10 ਕੁ ਸਾਲ ਪਹਿਲਾਂ ਅਤੇ ਦੂਜਾ ਛੇ ਕੁ ਸਾਲ ਪਹਿਲਾਂ ਪੰਜਾਬ ਤੋਂ ਅਮਰੀਕਾ ਗਿਆ ਸੀ । ਅਮਰੀਕਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ।