ਬਰਨਾਲਾ, 10 ਸਤੰਬਰ (ਨਿਰਮਲ ਸਿੰਘ ਪੰਡੋਰੀ)-ਸੋਸ਼ਲ ਮੀਡੀਆ ‘ਤੇ ਇੱਕ ਲੜਕੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸਿਟੀ-1 ਦੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਤਿੰਨ ਦੋਸ਼ੀਆਂ ਦੀ ਸ਼ਨਾਖਤ ਕਰਕੇ ਦੋ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੁੱਖ ਅਫ਼ਸਰ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ਉੱਪਰ ਕਾਰਵਾਈ ਕਰਦੇ ਹੋਏ ਵਿਕਾਸ ਗਰਗ ਬਰਨਾਲਾ ਦੇ ਬਿਆਨਾਂ ਦੇ ਅਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ, ਜਿਨਾਂ ਵਿੱਚੋਂ ਗਗਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਸੇਖਾ ਰੋਡ ਗਲੀ ਨੰਬਰ 4, ਅਤੇ ਵਿਵੇਕ ਕੁਮਾਰ ਪੁੱਤਰ ਰਾਮੇਸ਼ ਕੁਮਾਰ ਵਾਸੀ ਪੱਤੀ ਰੋਡ ਗਲੀ ਨੰਬਰ 4 ਬਰਨਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।