Gee98 news service-
ਚੰਡੀਗੜ੍ਹ,11 ਸਤੰਬਰ-ਪੰਜਾਬ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਜਥੇਬੰਦੀ ਨੇ 11-12-13 ਸਤੰਬਰ ਦੀ ਕਲਮ ਛੋੜ ਹੜ੍ਹਤਾਲ ਨਾ ਕਰਨ ਦਾ ਫੈਸਲਾ ਕੀਤਾ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 11 ਸਤੰਬਰ ਨੂੰ ਜਥੇਬੰਦੀ ਦੇ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ, ਜਿਸ ਕਰਕੇ ਫ਼ਿਲਹਾਲ 11 ਤੋਂ 13 ਸਤੰਬਰ ਤੱਕ ਦੀ ਐਲਾਨੀ ਹੜ੍ਹਤਾਲ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਸਾਰੇ ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸੁਪਰਡੈਂਟ ਗਰੇਡ-2 ਦੀਆਂ ਖਾਲੀ 42 ਪੋਸਟਾਂ ‘ਤੇ ਪ੍ਰਮੋਸ਼ਨਾਂ ਕਰਨ ਲਈ 8 ਸਤੰਬਰ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਬਾਕੀ ਮੰਗਾਂ ਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ।