ਚੰਡੀਗੜ੍ਹ,30 ਅਕਤੂਬਰ-ਕਬੱਡੀ ਦੇ ਟੂਰਨਾਮੈਂਟ ‘ਤੇ ਟਰੈਕਟਰ ਨਾਲ ਸਟੰਟ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਟਰੈਕਟਰ ਸਟੰਟ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰੈਕਟਰ ਨੂੰ “ਖੇਤਾਂ ਦਾ ਰਾਜਾ” ਹੀ ਰਹਿਣ ਦਿੱਤਾ ਜਾਵੇ । ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਟੰਟ ਕਾਰਨ ‘ਤੇ ਪਾਬੰਦੀ ਲਗਾਈ ਜਾਂਦੀ ਹੈ ਜਿਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।
