ਬਰਨਾਲਾ,6 ਜਨਵਰੀ-ਸੀਆਈਏ ਬਰਨਾਲਾ ਦੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ 700 ਪੇਟੀਆਂ ਨਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ ਸਮੇਤ ਟਰੱਕ ਕਾਬੂ ਕੀਤਾ ਹੈ । ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸਹਾਇਕ ਥਾਣੇਦਾਰ ਨਾਇਬ ਸਿੰਘ ਸੀਆਈਏ ਬਰਨਾਲਾ ਨੇ ਮੁਖ਼ਬਰ ਦੀ ਇਤਲਾਹ ‘ਤੇ ਬਰਨਾਲਾ- ਰਾਏਕੋਟ ਮੇਨ ਰੋਡ ‘ਤੇ ਮਹਿਲ ਕਲਾਂ ਦੇ ਨਜ਼ਦੀਕ ਟਰੱਕ ਨੰਬਰ RJ 40-GA 0435 ਵਿੱਚੋਂ 8400 ਬੋਤਲਾਂ ਗ਼ੈਰ ਕਾਨੂੰਨੀ ਅੰਗਰੇਜ਼ੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਅਤੇ ਦੋਸ਼ੀ ਕੁਲਦੀਪ ਸਿੰਘ ਪੁੱਤਰ ਲੀਲਾਧਾਰ ਵਾਸੀ ਕੰਗਦਾਣਾ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਕੁਲਦੀਪ ਸਿੰਘ ਦੇ ਖ਼ਿਲਾਫ਼ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ, ਪੁਲਿਸ ਅਨੁਸਾਰ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।