ਚੰਡੀਗੜ੍ਹ,2 ਫਰਵਰੀ, Gee98 news service
-8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ‘ਤੇ 45 ਲੱਖ ਦੀ ਰਿਸ਼ਵਤ ਲੈਣ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਦੇ ਵਾਸੀ ਮੇਜਰ ਸਿੰਘ ਵੱਲੋਂ ਆਨਲਾਈਨ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਟਰੱਸਟ ਦੇ ਲੇਖਾਕਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੇਜਰ ਸਿੰਘ ਨੇ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵਿਜੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ ਜਿਸ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁਸਤ ਪਾਇਆ ਜਿਸ ਕਾਰਨ ਉਕਤ ਮੁਲਾਜ਼ਮ ਦੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਇਹ ਲੇਖਾਕਾਰ ਪਹਿਲਾ ਹੀ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਸ ਨੂੰ ਜਲਦੀ ਹੀ ਇਸ ਨਵੇਂ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ।