ਚੰਡੀਗੜ੍ਹ,16 ਮਈ, Gee98 news service
-ਆਮ ਆਦਮੀ ਪਾਰਟੀ ਦੇ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੇ ਜਾਤੀ ਦੀ ਸਰਟੀਫਿਕੇਟ ‘ਤੇ ਸਵਾਲ ਉਠੇ ਹਨ। ਫਰੀਦਕੋਟ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਕਰਮਜੀਤ ਅਨਮੋਲ ਦੀ ਜਾਤੀ ‘ਤੇ ਸਵਾਲ ਉਠਾਉਂਦੇ ਹੋਏ ਅਨਮੋਲ ਵੱਲੋਂ ਨਾਮਜ਼ਦਗੀ ਪੱਤਰ ਦੇ ਨਾਲ ਆਪਣਾ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕਰਨ ਦੇ ਦੋਸ਼ ਲਗਾਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੂੰ ਲਿਖਤੀ ਸ਼ਿਕਾਇਤ ਵਿੱਚ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਕਿਹਾ ਕਿ ਕਰਮਜੀਤ ਅਨਮੋਲ S.C ਜਾਤੀ ਨਾਲ ਸੰਬੰਧਿਤ ਨਹੀਂ ਹੈ ਅਤੇ ਉਸ ਨੇ ਆਪਣਾ ਜਾਅਲੀ ਸਰਟੀਫਿਕੇਟ ਪੇਸ਼ ਕੀਤਾ ਹੈ। ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਜ਼ਿਲ੍ਹਾ ਚੋਣ ਅਫਸਰ ਨੂੰ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਸ੍ਰੇਣੀਆਂ ਦੀ ਸੂਚੀ ਵੀ ਸੌਂਪੀ ਹੈ। ਦੱਸ ਦੇਈਏ ਕਿ ਅਵਤਾਰ ਸਿੰਘ “ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ, ਐਸ.ਸੀ./ਬੀ.ਸੀ. ਮਹਾਂ ਪੰਚਾਇਤ ਪੰਜਾਬ” ਦਾ ਸਪੋਕਸਪਰਸਨ ਹੈ। ਉਸ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਕਰਮਜੀਤ ਅਨਮੋਲ ਦੇ (SC) ਸਰਟੀਫਿਕੇਟ ਦੀ ਪੜ੍ਹਤਾਲ ਕਰਨ ਲਈ ਮੰਗ ਅਤੇ ਸਰਟੀਫਿਕੇਟ ਦੀ ਇੱਕ ਤਸਦੀਕਸ਼ੁਦਾ ਕਾਪੀ ਦੀ ਵੀ ਮੰਗ ਕੀਤੀ ਹੈ। ਆਜ਼ਾਦ ਉਮੀਦਵਾਰ ਅਵਤਾਰ ਸਿੰਘ ਨੇ ਆਪਣੀ ਸ਼ਿਕਾਇਤ ਦੇ ਪੱਤਰ ਦੀ ਕਾਪੀ ਭਾਰਤੀ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਵੀ ਭੇਜੀ ਹੈ।