-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੋਕ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਪਹਿਲੀ ਟਿੱਪਣੀ ਸਾਹਮਣੇ ਆਈ ਹੈ। ਭਗਵੰਤ ਮਾਨ ਨੇ ਪੰਜਾਬ ਚ ਲੋਕ ਸਭਾ ਚੋਣਾਂ ਦੇ ਨਤੀਜੇ ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਟਵਿਟ ਕੀਤਾ। ਲੋਕ ਸਭਾ ਚੋਣਾਂ ਦੇ ਨਤੀਜੇ ਤੇ ਟਿੱਪਣੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ “ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ,ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ,ਆਬਾਦ ਰਹੋ ਜ਼ਿੰਦਾਬਾਦ ਰਹੋ..।” ਦੱਸ ਦੇਈਏ ਕਿ ਸੂਬੇ ‘ਚ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ‘ਚ 13 ਸੀਟਾਂ ‘ਚੋਂ ਸਿਰਫ਼ 3 ਸੀਟਾਂ ‘ਤੇ ਜਿੱਤ ਹਾਸਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਚ 13-0 ਦਾ ਮਿਸ਼ਨ ਲੈ ਕੇ ਚੱਲੇ ਸਨ। ਲੋਕ ਸਭਾ ਚੋਣਾਂ ‘ਚ ਪੰਜਾਬ ਸਰਕਾਰ ਦੇ ਮੌਜੂਦਾ 4 ਕੈਬਨਿਟ ਮੰਤਰੀ ਵੀ ਚੋਣ ਹਾਰ ਗਏ ਹਨ।