Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਦੇ ਚੋਟੀ ਦੇ ਸਿੱਖ ਨੇਤਾਵਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਭੇਜਿਆ ਧਮਕੀ ਪੱਤਰ

Nirmal Pandori by Nirmal Pandori
07/09/2024
in ਪੰਜਾਬ
Reading Time: 1 min read
A A
0
ਭਾਜਪਾ ਦੇ ਚੋਟੀ ਦੇ ਸਿੱਖ ਨੇਤਾਵਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਭੇਜਿਆ ਧਮਕੀ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਜੁਲਾਈ, Gee98 news service
-ਭਾਜਪਾ ਦੇ ਤਿੰਨ ਚੋਟੀ ਦੇ ਸਿੱਖ ਨੇਤਾਵਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਇੱਕ ਧਮਕੀ ਪੱਤਰ ਭੇਜਿਆ ਗਿਆ ਅਤੇ ਧਮਕੀ ਪੱਤਰ ਦੇ ਨਾਲ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ। ਇਸ ਧਮਕੀ ਪੱਤਰ ਵਿੱਚ ਭਾਜਪਾ ਦੇ ਸਿੱਖ ਨੇਤਾਵਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਜਾਂ ਤਾਂ ਭਾਜਪਾ ਨੂੰ ਛੱਡ ਦੇਣ ਜਾਂ ਫਿਰ ਉਹਨਾਂ ਨੂੰ ਦੁਨੀਆਂ ਤੋਂ ਉਠਾ ਦਿੱਤਾ ਜਾਵੇਗਾ। ਇਸ ਧਮਕੀ ਪੱਤਰ ਵਿੱਚ ਭਾਜਪਾ ਦੇ ਜਿਨਾਂ ਸਿੱਖ ਨੇਤਾਵਾਂ ਨੂੰ ਧਮਕੀ ਦਿੱਤੀ ਗਈ ਹੈ ਉਹਨਾਂ ਵਿੱਚ ਮਨਜਿੰਦਰ ਸਿੰਘ ਸਿਰਸਾ ,ਤੇਜਿੰਦਰ ਸਿੰਘ ਸਰਾਂ ਅਤੇ ਪਰਮਿੰਦਰ ਸਿੰਘ ਬਰਾੜ ਦੇ ਨਾਮ ਤੋਂ ਇਲਾਵਾ ਭਾਜਪਾ ਦੇ ਸੂਬਾ ਇੰਚਾਰਜ ਸ੍ਰੀਨਿਵਾਸਲੂ ਦਾ ਨਾਮ ਵੀ ਲਿਖਿਆ ਹੋਇਆ ਹੈ। ਇਹ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਭਾਜਪਾ ਦੇ ਆਗੂਆਂ ਨੇ ਇਸਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਦਰਜ ਕਰਵਾਈ ਹੈ ਅਤੇ ਪੱਤਰ ਦੇ ਨਾਲ ਮਿਲੀ ਜਲਨਸ਼ੀਲ ਸਮੱਗਰੀ ਨੂੰ ਜਾਂਚ ਲਈ ਭੇਜਿਆ ਗਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਵੀ ਮਿਲਣਗੇ। ‌ ਇਸ ਧਮਕੀ ਪੱਤਰ ਵਿੱਚ ਉਕਤ ਸਿੱਖ ਆਗੂਆਂ ਨੂੰ ਸਿੱਖ ਕੌਮ ਦਾ ਗਦਾਰ ਵਰਗੇ ਸ਼ਬਦ ਵਰਤੇ ਗਏ ਹਨ ਅਤੇ ਭਾਜਪਾ ਅਤੇ ਆਰ ਐਸ ਐਸ ਦੇ ਇਸ਼ਾਰੇ ‘ਤੇ ਸਿੱਖ ਕੌਮ ਅਤੇ ਪੰਜਾਬ ਦੇ ਖ਼ਿਲਾਫ਼ ਕੰਮ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਪੱਤਰ ਵਿੱਚ ਭਾਜਪਾ ਦੇ ਸੂਬਾ ਇੰਚਾਰਜ ਸ੍ਰੀ ਨਿਵਾਸਲੂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਜਲਦੀ ਹੀ ਪੰਜਾਬ ਨੂੰ ਛੱਡ ਦੇਣ। ਇਸ ਧਮਕੀ ਪੱਤਰ ਵਿੱਚ ਉਕਤ ਆਗੂਆਂ ਸਬੰਧੀ ਹੋਰ ਵੀ ਬਹੁਤ ਕੁਝ ਲਿਖਿਆ ਗਿਆ ਹੈ ਅਤੇ ਅਖੀਰ ਵਿੱਚ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਰਦੀਪ ਨਿੱਜਰ ਜ਼ਿੰਦਾਬਾਦ,ਅਵਤਾਰ ਸਿੰਘ ਖੰਡਾ ਜ਼ਿੰਦਾਬਾਦ,ਪਰਮਜੀਤ ਸਿੰਘ ਪੰਜਵੜ ਜ਼ਿੰਦਾਬਾਦ, ਮੌਲਾਨਾ ਰਹੀਮ ਉਲਾ ਤਾਰਕ ਜ਼ਿੰਦਾਬਾਦ,ਪੀਰ ਬਸੀਰ ਅਹਿਮਦ ਜ਼ਿੰਦਾਬਾਦ, ਮੌਲਾਨਾ ਜੀ ਆਰ ਰਹਿਮਾਨ ਜ਼ਿੰਦਾਬਾਦ ਲਿਖਿਆ ਗਿਆ ਹੈ। ‌ ਇਸ ਮਾਮਲੇ ਸਬੰਧੀ ਚੰਡੀਗੜ੍ਹ ਸੈਕਟਰ 39 ਦੇ ਐਸਐਚਓ ਚਿਰੰਜੀ ਲਾਲ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਪੱਤਰ ਦੇ ਨਾਲ ਭੇਜਿਆ ਗਿਆ ਜਲਣਸ਼ੀਲ ਪਦਾਰਥ ਅਤੇ ਪੱਤਰ ਦੀ ਕਾਪੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਂਗਣਵਾੜੀ ਵਰਕਰਾਂ ਵੱਲੋਂ 10 ਜੁਲਾਈ ਨੂੰ ਮੰਗਾਂ ਦੇ ਹੱਕ ‘ਚ ਡੀਸੀ ਦਫ਼ਤਰ ਦੇ ਘਿਰਾਓ ਐਲਾਨ

Next Post

ਪੁਲਿਸ ਨੂੰ ਜ਼ਮਾਨਤ ‘ਤੇ ਚੱਲਦੇ ਕਿਸੇ ਮੁਲਜ਼ਮ ਦੀ ਨਿੱਜੀ ਜ਼ਿੰਦਗੀ ਵਿੱਚ ਝਾਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ- ਸੁਪਰੀਮ ਕੋਰਟ

Nirmal Pandori

Nirmal Pandori

Related Posts

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ
ਪੰਜਾਬ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

by Nirmal Pandori
06/20/2025
ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
Load More
Next Post
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਦਫ਼ਤਰ ਵਾਲੀ ਜਗ੍ਹਾ ਖਾਲੀ ਕਰਨ ਦੇ ਦਿੱਤੇ ਹੁਕਮ

ਪੁਲਿਸ ਨੂੰ ਜ਼ਮਾਨਤ 'ਤੇ ਚੱਲਦੇ ਕਿਸੇ ਮੁਲਜ਼ਮ ਦੀ ਨਿੱਜੀ ਜ਼ਿੰਦਗੀ ਵਿੱਚ ਝਾਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ- ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਨੌਜਵਾਨ ਮੁੰਡੇ ਕੁੜੀਆਂ ਨੂੰ ਕ੍ਰਿਕਟ ਟਰਾਇਲਾਂ ਲਈ ਖੁੱਲ੍ਹਾ ਸੱਦਾ

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਸਰਕਾਰ ਵੀ ਵੱਡੀ ਲਾਪਰਵਾਹੀ- MLA ਕਾਲਾ ਢਿੱਲੋਂ

ਅਮਰੀਕਾ ਨੇ ਵਿਦਿਆਰਥੀਆਂ ਲਈ ਖੋਲ੍ਹ ਦਿੱਤੇ ਦਰਵਾਜ਼ੇ…ਸਟੱਡੀ ਵੀਜ਼ਾ ‘ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

Contact Form

©  2021-2025. deeppink-grasshopper-719397.hostingersite.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend