ਚੰਡੀਗੜ੍ਹ,10 ਅਗਸਤ, Gee98 news service
-ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦਿੱਤੀ ਗਈ ਵਿਸ਼ੇਸ਼ ਡਿਊਟੀ ਨਾ ਨਿਭਾਉਣ ਕਰਕੇ ਬਠਿੰਡਾ ਦੇ ਸੀਆਈਏ-1 ਦੇ ਇੰਚਾਰਜ ਨੂੰ ਲਾਈਨ ਹਾਜ਼ਰ ਅਤੇ ਇੱਕ ASI, ਦੋ ਸੀਨੀਅਰ ਕਾਂਸਟੇਬਲਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਠਿੰਡਾ ਦੇ CIA ਸਟਾਫ਼ ਇੱਕ ਦੇ ASI ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਨਸ਼ੇ ਸਬੰਧੀ ਦਿੱਤੇ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ਵਿੱਚ ਅਣਗਹਿਲੀ ਦਾ ਦੋਸ਼ੀ ਮੰਨਦੇ ਹੋਏ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਗਿਆ ਕਿਉਂਕਿ ਉਹ ਸਬੰਧ ਮਾਮਲੇ ਵਿੱਚ ਠੀਕ ਤਰੀਕੇ ਨਾਲ ਸੁਪਰਵੀਜ਼ਨ ਕਰਨ ਵਿੱਚ ਅਸਮਰੱਥ ਰਹੇ। ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ, ਪਰ ਮੁਲਾਜ਼ਮਾਂ ਨੇ ਆਪਣੀ ਜਿਸ ਤਰ੍ਹਾਂ ਨਾਲ ਨਹੀਂ ਲਿਆ ਜਿਸ ਤੋਂ ਬਾਅਦ ਐਸਪੀ ਡੀ ਅਜੇ ਗਾਂਧੀ ਦੀ ਰਿਪੋਰਟ ਦੇ ਆਧਾਰ ‘ਤੇ ਉਹ ਕਿੱਥੇ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।