ਬਰਨਾਲਾ,6 ਸਤੰਬਰ, Gee98 news service
-ਦਿਵਿਆਂਗ ਲੋਕ ਭਲਾਈ ਸੇਵਾ ਸੁਸਾਇਟੀ ਬਰਨਾਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿਵਿਆਂਗ ਭੈਣਾਂ ਨੂੰ ਘਰੇਲੂ ਰਾਸ਼ਨ ਦੀ ਵੰਡ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਬੰਦੀ ਦੇ ਪ੍ਰਧਾਨ ਤੇਜਿੰਦਰ ਦਾਸ ਬਾਵਾ ਨੇ ਸਰਕਾਰ ਪਾਸੋਂ ਮੰਗ ਕੀਤੀ ਤੇ ਆ ਗਲੀਨ ਪੈਨਸ਼ਨ ਦੀ ਰਾਸ਼ੀ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਤਾਂ ਜੋ ਅਪਾਹਜ ਵਿਅਕਤੀ ਆਪਣੀਆਂ ਲੋੜਾਂ ਸੌਖੀਆਂ ਪੂਰੀਆਂ ਕਰ ਸਕੇ। ਉਹਨਾਂ ਰੋਸ ਪ੍ਰਗਟ ਕੀਤਾ ਕਿ ਸਰਕਾਰ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਅੰਗਹੀਣ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਕਈ ਵਾਰ ਜਥੇਬੰਦੀ ਵੱਲੋਂ ਅੰਗਹੀਣ ਲੋਕਾਂ ਦੀਆਂ ਮੰਗਾਂ ਪ੍ਰਤੀ ਪੱਤਰ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ ਪਰੰਤੂ ਸਰਕਾਰ ਇਹ ਮੰਗਾਂ ਅੱਖੋਂ ਪਰੋਖੇ ਕਰ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਗਟ ਕਰਨ ਲਈ ਕੋਈ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਕੁਲਦੀਪ ਕੌਰ, ਅਜੈਬ ਸਿੰਘ ਖੁੱਡੀ ਕਲਾਂ, ਸੁਖਪਾਲ ਸਿੰਘ ਭੈਣੀ ਅਤੇ ਵਿਸ਼ਕਰਮਾ ਆਟੋ ਯੂਨੀਅਨ ਹੰਡਿਆਇਆ ਦੇ ਪ੍ਰਧਾਨ ਤਰਸੇਮ ਸਿੰਘ, ਮੀਤ ਪ੍ਰਧਾਨ ਹਾਕਮ ਸਿੰਘ, ਖਜ਼ਾਨਚੀ ਵਿਨੋਦ ਕੁਮਾਰ ਆਦਿ ਵੀ ਹਾਜ਼ਰ ਸਨ।