ਚੰਡੀਗੜ੍ਹ,18 ਅਕਤੂਬਰ, Gee98 news service
-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਖਿਲਾਫ਼ ਸਿੱਟ ਦੀ ਜਾਂਚ ‘ਤੇ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ। ਡੇਰਾ ਮੁਖੀ ਨੂੰ ਬੇਅਦਬੀ ਘਟਨਾਵਾਂ ਸਬੰਧੀ ਜਾਂਚ ਦਾ ਸਾਹਮਣਾ ਹੁਣ ਕਰਨਾ ਪਵੇਗਾ। ਇਸ ਦੇ ਨਾਲ ਹੀ ਡੇਰਾ ਮੁਖੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਮਾਰਚ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਡੇਰਾ ਸਿਰਸਾ ਮੁਖੀ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੀ ਜਾਂਚ ‘ਤੇ ਰੋਕ ਲਾ ਦਿੱਤੀ ਸੀ। ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਪੰਜਾਬ/ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ।