ਚੰਡੀਗੜ੍ਹ, 9 ਦਸੰਬਰ, Gee98 News service
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦਾ ਸਰਦਰੁੱਤ ਇਜਲਾਸ ਸਮੇਂ ਸਿਰ ਬੁਲਾਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਬਾਜਵਾ ਨੇ ਹਾਊਸ ਦੇ ਸਮੁੱਚੇ ਵਿਧਾਇਕਾਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦੇ ਹੋਏ ਇਜਲਾਸ ਬੁਲਾਉਣ ਵਿੱਚ ਦੇਰੀ ਦੇ ਮਹੱਤਵਪੂਰਨ ਮੁੱਦੇ ਵੱਲ ਧਿਆਨ ਦਿਵਾਇਆ ਹੈ। ਬਾਜਵਾ ਵੱਲੋਂ ਸਪੀਕਰ ਨੂੰ ਇਹ ਪੱਤਰ ਦਿੱਤੇ ਜਾਣ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ,ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਅਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

