ਮਹਿਲ ਕਲਾਂ 17 ਦਸੰਬਰ ( ਜਸਵੰਤ ਸਿੰਘ ਲਾਲੀ )- ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਖੇਤਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਇੱਕ ਚੋਰ ਨੂੰ ਨਾਕਾਬੰਦੀ ਦੌਰਾਨ ਫੜਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ ਅਨੁਸਾਰ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਮਹਿਲ ਕਲਾਂ ਤੋਂ ਮੂੰਮ ਲਿੰਕ ਸੜਕ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਖੇਤਾਂ ਵਿੱਚ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਦੀਆਂ ਕੇਬਲਾਂ ਕੱਟਣ ‘ਚ ਵਰਤਿਆ ਜਾਣ ਵਾਲਾ ਸਮਾਨ ਪਲਾਸ, ਹਥੌੜੀ ਪੇਚਕਸ਼ ਅਤੇ 7 ਕਿਲੋ ਤਾਂਬਾ ਤੇ ਹੋਰ ਸਮਾਨ ਬਰਾਮਦ ਕੀਤਾ। ਜਿਸ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਲੰਮੇ ਜੱਟਪੁਰਾ ਵਜੋ ਹੋਈ ਹੈ। ਉਹਨਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਮੁਕਦਮਾ ਨੰਬਰ 85 ਅੰਡਰ ਸੈਕਸ਼ਨ 303 ਬੀਐਸਐਨ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੁਨਸੀ ਸੁਖਆਕਾਸਦੀਪ ਸਿੰਘ, ਸਿਪਾਹੀ ਜਸਵਿੰਦਰ ਸਿੰਘ ਅਤੇ ਲਖਬੀਰ ਸਿੰਘ ਵੀ ਹਾਜ਼ਰ ਸਨ।