ਮਹਿਲ ਕਲਾਂ 24 ਜਨਵਰੀ ( ਜਸਵੰਤ ਸਿੰਘ ਲਾਲੀ )- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਮਹਿਲ ਕਲਾਂ ਵਿਖੇ ਐਸ ਡੀ ਐਮ ਕਮ ਏ ਡੀ ਸੀ ਜਨਰਲ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਵੋਟਰ ਦਿਵਸ ਸਬੰਧੀ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਐਸਡੀਐਮ ਹਰਕੰਵਲਜੀਤ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਇਮਾਨਦਾਰੀ ਨਾਲ ਅਤੇ ਬਿਨਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡਾ ਮੁਲਕ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਵੋਟ ਇਸ ਲੋਕਤੰਤਰ ਦੀ ਸਭ ਤੋਂ ਵੱਡੀ ਪਾਵਰ ਹੈ। ਉਹਨਾਂ ਕਿਹਾ ਕਿ ਹਰੇਕ ਚੋਣਾਂ ਮੌਕੇ ਹਰ ਵੋਟਰ ਨੂੰ ਜਿੱਥੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਉੱਥੇ ਹੋਰਾਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੁੱਚੇ ਸਟਾਫ ਨੇ ਇਮਾਨਦਾਰੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਪ੍ਰਣ ਕੀਤਾ। ਇਸ ਮੌਕੇ ਸੁਪਰਡੈਟ ਹਰਵਿੰਦਰ ਸਿੰਘ , ਹੈਡਮਾਸਟਰ ਕੁਲਦੀਪ ਸਿੰਘ ਕਮਲ , ਹੈਡ ਕਲਰਕ ਗੁਰਮੀਤ ਕੌਰ , ਕਲਰਕ ਕਰਨਵੀਰ ਸਿੰਘ , ਮਨਜੀਤ ਸਿੰਘ , ਪ੍ਰਮਿੰਦਰ ਸਿੰਘ , ਪ੍ਰੀਤਮ ਸਿੰਘ , ਲਖਵੀਰ ਸਿੰਘ ਆਦਿ ਹਾਜ਼ਰ ਸਨ ।