ਮਹਿਲ ਕਲਾਂ 12 ਫਰਵਰੀ ( ਜਸਵੰਤ ਸਿੰਘ ਲਾਲੀ )
ਪਿੰਡ ਮਹਿਲ ਖੁਰਦ ਵਿਖੇ ਸਮੂਹ ਸੰਗਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਨੂੰ ਰੰਗ ਬਰੰਗੇ ਫੁੱਲਾਂ ਦੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ । ਇਸ ਮੌਕੇ ਅੰਤਰਰਾਸ਼ਟਰੀ ਕਵੀਸ਼ਰੀ ਜਥਾ ਭਾਈ ਭੂਰਾ ਸਿੰਘ ਚੱਠਾ ਨੱਨਹੇੜਾ ਵੱਲੋ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਗੁਰ ਇਤਹਾਸ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਸਟੇਜ ਦੀ ਕਾਰਵਾਈ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਵੱਲੋ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ । ਇਸ ਮੌਕੇ ਭਾਈ ਹਰਬੰਸ ਸਿੰਘ ਦੇ ਰਾਗੀ ਜਥੇ ਵੱਲੋ ਰਸਭਿੰਨਾਂ ਕੀਰਤਨ ਕੀਤਾ ਗਿਆ । ਇਸ ਮੌਕੇ ਪਿੰਡ ਵਿੱਚ ਵੱਖ ਵੱਖ ਥਾਵਾਂ ‘ਤੇ ਸੰਗਤਾਂ ਵੱਲੋ ਗੁਰੂ ਕੇ ਲੰਗਰ ਲਗਾਏ ਗਏ । ਇਸ ਮੌਕੇ ਸੇਵਾਦਾਰਾਂ ਵੱਲੋ ਨਗਰ ਕੀਰਤਨ ਦੇ ਅੱਗੇ-ਅੱਗੇ ਰੰਗੋਲੀ ਦੇ ਰੰਗਾਂ ਨਾਲ ਰਸਤਿਆਂ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ।