ਚੰਡੀਗੜ੍ਹ,10 ਅਪ੍ਰੈਲ, Gee98 News service
-ਪਿੰਡ ਦੇ ਸਰਪੰਚ ਦੇ ਮੁੰਡੇ ਦਾ ਦੂਜੇ ਧਿਰ ਨਾਲ ਝਗੜਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਵਿੱਚ ਪੁੱਜੇ ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਲਈ ਖ਼ਬਰ ਹੈ। ਇਸ ਦੌਰਾਨ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਇਆ ਹੈ। ਇਹ ਘਟਨਾ ਸ੍ਰੀ ਗੋਬਿੰਦਵਾਲ ਸਾਹਿਬ ਦੇ ਨੇੜੇ ਪਿੰਡ ਕੋਟ ਮਹੰਮਦ ਖਾਨ ਦੀ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਦੀਪ ਸਿੰਘ ਦੇ ਪੁੱਤਰ ਦਾ ਦੂਜੀ ਧਿਰ ਨਾਲ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ ਜਿਸ ਦੀ ਸੂਚਨਾ ਥਾਣੇ ਵਿੱਚ ਦਿੱਤੀ ਹੋਈ ਸੀ, ਪੁਲਿਸ ਨੇ ਝਗੜਾ ਨਿਪਟਾਉਣ ਲਈ ਦੋਵੇਂ ਧਿਰਾਂ ਨੂੰ ਥਾਣੇ ਦਾ ਟਾਈਮ ਦੇ ਦਿੱਤਾ ਹੋਇਆ ਸੀ ਪਰੰਤੂ ਇਸ ਦੌਰਾਨ ਬੁੱਧਵਾਰ ਦੇਰ ਰਾਤ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ ਜਿਸ ਦੀ ਸੂਚਨਾ ਪੁਲਿਸ ਨੂੰ ਟੈਲੀਫੋਨ ‘ਤੇ ਦਿੱਤੀ ਗਈ। ਸੂਚਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਟੀਮ ਸਮੇਤ ਪੁੱਜੇ ਅਤੇ ਦੋਵੇਂ ਧਰਾਂ ਵਿਚਕਾਰ ਮਾਹੌਲ ਨੂੰ ਸ਼ਾਂਤ ਕਰਵਾਉਣ ਦਾ ਯਤਨ ਕਰਨ ਲੱਗੇ ਤਾਂ ਅੱਗਿਓਂ ਦੋਵੇਂ ਧਿਰਾਂ ਵਿੱਚੋਂ ਇੱਕ ਧਿਰ ਨੇ ਗੋਲੀ ਚਲਾ ਦਿੱਤੀ ਜੋ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਲੱਗੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੋਵੇਂ ਧਿਰਾਂ ਦੇ ਇਸ ਝਗੜੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਜਸਵੀਰ ਸਿੰਘ ਦੀ ਬਾਂਹ ਵੀ ਟੁੱਟ ਗਈ। ਪੁਲਿਸ ਦੇ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ਼ ਅਗਲੇਰੀ ਕਾਰਵਾਈ ਕਰ ਰਹੀ ਹੈ।