ਚੰਡੀਗੜ੍ਹ,8 ਜੁਲਾਈ, Gee98 news service
-ਪੰਜਾਬ ਦੇ ਅਬੋਹਰ ਸ਼ਹਿਰ ਵਿੱਚ ਬੀਤੇ ਕੱਲ੍ਹ ਗੈਂਗਸਟਰਾਂ ਵੱਲੋਂ ਕਤਲ ਕੀਤੇ ਮਸ਼ਹੂਰ ਟੇਲਰ ਦੇ ਕਤਲ ਕਾਂਡ ਸਬੰਧੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇਸ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਅਬੋਹਰ ਵਿਖੇ ਕੁੜਤੇ ਪਜਾਮਿਆਂ ਦੀ ਸਿਲਾਈ ਅਤੇ ਕੱਪੜੇ ਲਈ ਪੰਜਾਬ ‘ਚ ਪ੍ਰਸਿੱਧ ਸੰਜੇ ਵਰਮਾ ਨੂੰ ਸ਼ੋਰੂਮ ਦੇ ਬਾਹਰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਕਾਤਲਾਂ ਦੀ ਗਿਣਤੀ ਤਿੰਨ ਸੀ ਜੋ ਮੋਟਰਸਾਈਕਲ ‘ਤੇ ਆਏ ਸਨ ਅਤੇ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਏ ਸਨ। ਇਸ ਵੱਡੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦਬਾਅ ਵਿੱਚ ਸੀ ਅਤੇ ਵਪਾਰੀ ਵਰਗ ਵਿੱਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਸ਼ੁਰੂ ਕੀਤੀ ਅਤੇ ਅੱਜ ਇਸ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਤਿੰਨ ਕਾਤਲਾਂ ਵਿੱਚੋਂ ਦੋ ਨੂੰ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਗੈਂਗਸਟਰ ਜਸਪ੍ਰੀਤ ਸਿੰਘ ਅਤੇ ਰਾਮਰਤਨ ਨੂੰ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਹੈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਸ੍ਰੀ ਅਰਪਿਤ ਸ਼ੁਕਲਾ ਨੇ ਦੁਪਹਿਰ ਸਮੇਂ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਸੰਜੇ ਵਰਮਾ ਦੇ ਦੋ ਕਾਤਲਾਂ ਨੂੰ ਫੜ ਲਿਆ ਗਿਆ ਹੈ ਪ੍ਰੰਤੂ ਕੁਝ ਸਮੇਂ ਸ ਬਾਅਦ ਹੀ ਇਹ ਜਾਣਕਾਰੀ ਆ ਰਹੀ ਹੈ ਕਿ ਸੰਜੇ ਵਰਮਾ ਦੇ ਦੋ ਕਾਤਲ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਹਨ। ਬਹਰਰਾਲ ! ਅਜੇ ਤੱਕ ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਕੋਈ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਜਾ ਰਹੀ।