ਚੰਡੀਗੜ੍ਹ,12 ਜੁਲਾਈ, Gee98 news service
-ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਬਦਲੇ ਪੈਸੇ ਰਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਖ਼ਿਲਾਫ਼ ਕਾਰਵਾਈ ਕਰਕੇ ਉਸ ਦੀ ਗ੍ਰਿਫਤਾਰੀ ਕੀਤੀ ਗਈ ਹੈ। ਇਹ ਮਾਮਲਾ ਗੁਰਦਾਸਪੁਰ ਨਾਲ ਸਬੰਧਿਤ ਹੈ ਜਿੱਥੋਂ ਦੇ ਸਿਟੀ ਪੁਲਿਸ ਸਟੇਸ਼ਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਪੁਲਿਸ ਸਾਂਝ ਕੇਂਦਰ ਵਿੱਚ ਤਾਇਨਾਤ ਕਰਮਚਾਰੀਆਂ ਤੋਂ ਪੈਸੇ ਲੈਂਦੀ ਸੀ। ਉਹ ਉਨ੍ਹਾਂ ਤੋਂ ਉਨ੍ਹਾਂ ਦੀਆਂ ਡਿਊਟੀਆਂ ਸੌਂਪਣ ਦੇ ਬਦਲੇ ਪੈਸੇ ਮੰਗਦੀ ਸੀ। ਪੁਲਿਸ ਕਰਮਚਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇਰੀ ਰਿਮਾਂਡ ਦੌਰਾਨ ਗ੍ਰਿਫ਼ਤਾਰ ਕੀਤੀ ਇੰਸਪੈਕਟਰ ਇੰਦਰਬੀਰ ਕੌਰ ਤੋਂ ਪੁਲਿਸ ਅਗਲੇਰੀ ਪੁੱਛਗਿਛ ਕਰ ਰਹੀ ਹੈ।