ਚੰਡੀਗੜ੍ਹ,1 ਅਗਸਤ, Gee98 news service
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇੱਕ ਫਰਜ਼ੀ ਐਨਕਾਉਂਟਰ ਦੇ ਮਾਮਲੇ ਦੀ ਸੁਣਵਾਈ ਮੁਕੰਮਲ ਕਰਦੇ ਹੋਏ ਇੱਕ ਐਸਐਸਪੀ, ਇੱਕ ਡੀਐਸਪੀ ਸਮੇਤ ਪੰਜ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਇਹਨਾਂ ਪੁਲਿਸ ਮੁਲਾਜ਼ਮਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਨੇ ਤਰਨਤਰਨ ਵਿਖੇ 1993 ‘ਚ ਹੋਏ ਇੱਕ ਫਰਜ਼ੀ ਐਨਕਾਉਂਟਰ ਦੀ ਸੁਣਵਾਈ ਮੁਕੰਮਲ ਕਰਦੇ ਹੋਏ ਉਸ ਵੇਲੇ ਦੇ ਐਸਐਸਪੀ ਭੁਪਿੰਦਰਜੀਤ ਸਿੰਘ (ਸੇਵਾ ਮੁਕਤ) ਡੀਐਸਪੀ ਦਵਿੰਦਰ ਸਿੰਘ (ਸੇਵਾ ਮੁਕਤ) ਇੰਸਪੈਕਟਰ ਸੂਬਾ ਸਿੰਘ (ਸੇਵਾ ਮੁਕਤ) ਅਤੇ ਇੰਸਪੈਕਟਰ ਰਘਵੀਰ ਸਿੰਘ ਅਤੇ ਗੁਲਬਰਗ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ। ਇਹਨਾਂ ਸਾਰਿਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਹੱਤਿਆ ਅਤੇ 120 ਬੀ (ਅਪਰਾਧਿਕ ਸਾਜ਼ਿਸ਼) ਤਹਿਤ ਸਜ਼ਾ ਸੁਣਾਈ ਜਾਵੇਗੀ। ਅਦਾਲਤ ਵੱਲੋਂ ਇਹਨਾਂ ਸਾਰਿਆਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।