ਬਰਨਾਲਾ,2 ਅਗਸਤ, (ਨਿਰਮਲ ਸਿੰਘ ਪੰਡੋਰੀ)-
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ IPS, ਸ੍ਰੀ ਅਸ਼ੋਕ ਕੁਮਾਰ PPS ਐਸਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਹਾੱਟ ਸਪਾੱਟ ਕੇਂਦਰਾਂ ਦੀ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ “ਕਾਸੋ” ਆਪਰੇਸ਼ਨ ਤਹਿਤ ਕੀਤੀ ਇਸ ਚੈਕਿੰਗ ਦੌਰਾਨ ਐਨਡੀਪੀਐਸ ਐਕਟ ਤਹਿਤ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 6 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਐਕਸਾਈਜ਼ ਐਕਟ ਤਹਿਤ ਇੱਕ ਦੋਸ਼ੀ ਗ੍ਰਿਫ਼ਤਾਰ ਕਰਕੇ ਇਕ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰੀ ਦੇ ਗੋਰਖਧੰਦੇ ਵਿੱਚ ਸ਼ਾਮਿਲ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਪੀਪੀਐਸ ਡੀਐਸਪੀ ਤਪਾ ਅਤੇ ਜਤਿੰਦਰਪਾਲ ਸਿੰਘ ਪੀਪੀਐਸ ਡੀਐਸਪੀ ਮਹਿਲ ਕਲਾਂ, ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀਆਈਏ ਵੀ ਹਾਜ਼ਰ ਸਨ।