ਬਰਨਾਲਾ,06 ਦਸੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਸਿੱਖਿਆ ਅਫਸਰ (ਸ) ਸਰਬਜੀਤ ਸਿੰਘ ਤੂਰ ਦੀ ਪ੍ਰੇਰਨਾ ਸਦਕਾ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ 6ਵੀਂ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਦੋ ਰੋਜ਼ਾ ਵਿੱਦਿਅਕ ਟੂਰ ਲਗਾਇਆ। ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਤਰਨਤਾਰਨ, ਹਰੀਕੇ ਪੱਤਣ, ਬਾਬਾ ਬੁੱਢਾ ਜੀ, ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਅਤੇ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅਟਾਰੀ ਵਾਹਗਾ ਬਾਰਡਰ ਵੀ ਲਿਜਾਇਆ ਗਿਆ। ਇਸ ਟੂਰ ਦੌਰਾਨ ਅਧਿਆਪਕ ਦੀਪਕ ਕੁਮਾਰ, ਸੁਖਵਿੰਦਰ ਕੌਰ, ਮਨਪ੍ਰੀਤ ਸ਼ਰਮਾ, ਸੁਖਜੀਵਨ ਕੌਰ, ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ।