ਬਰਨਾਲਾ,05 ਮਈ (ਨਿਰਮਲ ਸਿੰਘ ਪੰਡੋਰੀ) :
ਆਪਣੇ ਗੀਤਾਂ ਅਤੇ ਕੁਝ ਹੋਰ ਕਾਰਨਾਂ ਕਰਕੇ ਹਮੇਸ਼ਾ ਵਿਵਾਦਾਂ ’ਚ ਰਹਿਣ ਵਾਲੇ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂੁ ਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ’ਚ ਪੁਲਿਸ ਸਿੱਧੂ ਮੂਸੇਵਾਲਾ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਉਕਤ ਮਾਮਲੇ ’ਚ ਗੈਂਗਸਟਰ ਭੂਪੀ ਰਾਣਾ ਤੇ ਅਮਿੰਤ ਡਾਗਰ ਦੀ ਸ਼ਮੂਲੀਅਤ ਹੋਣ ਦੇ ਖੁਲਾਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜ਼ਰ ਸਗਨਪ੍ਰੀਤ ਸਿੰਘ ਵੱਲ ਵੀ ਪੁਲਿਸ ਦੀ ਸੂਈ ਘੁੰਮ ਰਹੀ ਹੈ। ਪੁਲਿਸ ਨੇ ਸਗਨਪ੍ਰੀਤ ਦੇ ਖ਼ਿਲਾਫ਼ ਲੁੱਕਆਉੱਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਖ਼ਿਲਾਫ਼ ਲੋੜ ਪੈਣ ’ਤੇ ਸਿੱਧੂ ਮੂਸੇਵਾਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।