ਬਰਨਾਲਾ, 2 ਦਸੰਬਰ (ਸੋਨੀ ਧਨੌਲਾ) :
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਸੁਧਾਈ-2023 ਦੇ ਸਬੰਧ ਵਿੱਚ ਜ਼ਿਲ੍ਹੇ ਵਿੱਚ ਪੈਂਦੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.ਜ.), 103-ਬਰਨਾਲਾ ਤੇ 104-ਮਹਿਲ ਕਲਾਂ (ਅ.ਜ.) ਵਿੱਚ ਮਿਤੀ 8 ਦਸੰਬਰ 2022 ਤੱਕ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਦਾਅਵੇ/ਇਤਰਾਜ਼ ਭਾਰਤ ਚੋਣ ਕਮਿਸ਼ਨ ਦੇ ਪੋਰਟਲ .. ਤੇ ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 3 ਅਤੇ 4 ਦਸੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੁਪਰਵਾਈਜ਼ਰਾਂ/ਬੀ.ਐਲ.ਓਜ਼ ਰਾਹੀਂ ਸਪੈਸ਼ਲ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਦਾਅਵੇ/ਇਤਰਾਜ਼ ਪੋਲਿੰਗ ਖੇਤਰ ਦੇ ਸਬੰਧਤ ਬੀ.ਐਲ.ਓਜ਼, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ, ਬਰਨਾਲਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਇਸ ਲਈ ਜੇਕਰ ਕੋਈ ਵਿਅਕਤੀ ਮਿਤੀ 1 ਜਨਵਰੀ 2023 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸ ਨੇ ਆਪਣੀ ਵੋਟ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਤਾਂ ਉਹ ਮਿਤੀ 8 ਦਸੰਬਰ ਤੱਕ ਫਾਰਮ ਨੰ. 6 ਵਿੱਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6ਓ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਫਾਰਮ ਨੰ.7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ.8 ਤੇ ਉਸੇ ਚੋਣ ਹਲਕੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ.8ਓ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਜਿਹੜੇ ਵਿਅਕਤੀ ਪਹਿਲਾਂ ਹੀ ਬਤੌਰ ਵੋਟਰ ਰਜਿਸਟਰਡ ਹਨ, ਉਨ੍ਹਾਂ ਦੇ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣਾ ਲਾਜ਼ਮੀ ਹੈ। ਇਸ ਸਬੰਧੀ ਮਿਤੀ 4 ਦਸੰਬਰ ਨੂੰ ਸਪੈਸ਼ਲ ਕੈਂਪ ਸਾਰੇ ਪੋਲਿੰਗ ਬੂਥਾਂ ’ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਦੌਰਾਨ ਆਪਣੇ ਪੋਲਿੰਗ ਬੂਥ ਦੇ ਬੀਐਲਓਜ਼ ਨਾਲ ਸੰਪਰਕ ਕਰਕੇ ਆਪਣਾ ਆਧਾਰ ਕਾਰਡ ਵੋਟਰ ਸੂਚੀ ਨਾਲ ਲਿੰਕ ਕਰਵਾਉਣ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੌਲ ਫਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।