ਚੰਡੀਗੜ੍ਹ 23 ਮਾਰਚ ( ਜੀ98 ਨਿਊਜ਼ ਸਰਵਿਸ)-ਹਰਿਆਣਾ ਪੁਲਿਸ ਵੱਲੋਂ ਪੰਜਾਬ ਪੁਲਿਸ ਨੂੰ ਦਿੱਤੀ ਜਾਣਕਾਰੀ ਦੇ ਅਧਾਰ ‘ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਹਰਿਆਣਾ ‘ਚ ਰੁਕਣ ਤੋਂ ਬਾਅਦ ਅੱਗੇ ਨਿਕਲ ਗਿਆ ਹੈ । ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਕਿ 19-20 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਸਾਹਬਾਦ ਵਿਖੇ ਇੱਕ ਮਹਿਲਾ ਦੇ ਘਰ ਰੁਕਿਆ ਸੀ ਜਿਸ ਤੋਂ ਬਾਅਦ ਉਹ ਅੱਗੇ ਉਤਰਾਖੰਡ ਚਲਾ ਗਿਆ ਹੈ । ਸੂਤਰਾਂ ਅਨੁਸਾਰ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਹਰਿਆਣਾ ਸਰਕਾਰ ਨੂੰ ਪਨਾਹ ਦੇਣ ਵਾਲੇ ਪਪਲਪ੍ਰੀਤ ਸਿੰਘ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰਕੇ ਪੰਜਾਬ ਪੁਲਿਸ ਨੂੰ ਸੌਂਪਿਆ ਹੈ । ਪੰਜਾਬ ਪੁਲਿਸ ਨੇ ਇਸ ਮਾਮਲੇ ‘ਚ ਮਹਿਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ ਕਿਉਂਕਿ ਕੁਝ ਦਿਨਾਂ ਬਾਅਦ ਇਸ ਮਾਮਲੇ ‘ਚ ਹਾਈਕੋਰਟ ਸੁਣਵਾਈ ਹੋਣੀ ਹੈ, ਜਿੱਥੇ ਪਹਿਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਖ਼ਤ ਟਿੱਪਣੀਆਂ ਕੀਤੀਆਂ ਸਨ।