ਚੰਡੀਗੜ੍ਹ-ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਪੰਜਾਬ ਪੁਲਿਸ ਦੀ ਇਕ ਮਹਿਲਾ SHO ਸਬ-ਇੰਸਪੈਕਟਰ ਨੂੰ ਗੋਲੀ ਲੱਗਣ ਦੀ ਖਬਰ ਹੈ । ਜਾਣਕਾਰੀ ਅਨੁਸਾਰ ਮਹਿਲਾ ਸਬ-ਇੰਸਪੈਕਟਰ ਨੂੰ ਗੋਲੀ ਛਾਤੀ ਵਿੱਚ ਲੱਗੀ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ । ਉੱਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਬ-ਇੰਸਪੈਕਟਰ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ ਜਦ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ ।