ਬਰਨਾਲਾ 22 ਮਈ ( ਨਿਰਮਲ ਸਿੰਘ ਪੰਡੋਰੀ)-
ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵੱਲੋਂ 7ਵੀਂ ਜ਼ਿਲ੍ਹਾ ਪੱਧਰੀ ਜੂਨੀਅਰ (ਅੰਡਰ 19) ਨੈੱਟਬਾਲ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਐਸ.ਡੀ. ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿੱਚ ਸ਼ੁਰੂ ਕਰਵਾਈ ਗਈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਜਤਿੰਦਰ ਨਾਥ ਸ਼ਰਮਾ ਦੀ ਸਰਪ੍ਰਸਤੀ ਅਤੇ ਜਨਰਲ ਸਕੱਤਰ ਗਗਨਦੀਪ ਸਿੰਗਲਾ ਅਤੇ ਪ੍ਰਬੰਧਕੀ ਸਕੱਤਰ ਪ੍ਰੋ.ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖਰੇਖ ਵਿੱਚ ਦੋ ਰੋਜ਼ਾ ਇਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਅੰਤਰਰਾਸ਼ਟਰੀ ਨੈੱਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ਸਿੰਘ, ਇੰਸਪੈਕਟਰ ਗੁਰਮੇਲ ਸਿੰਘ ਅਤੇ ਕੋਚ ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ। ਉਹਨਾਂ ਨੇ ਨੈੱਟਬਾਲ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੈੱਟਬਾਲ ਦੀ ਇਸ ਨਰਸਰੀ ਵਿੱਚ ਜੂਨੀਅਰ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਪੂਰਾ ਵਿਸ਼ਵਾਸ ਹੋ ਰਿਹਾ ਹੈ ਕਿ ਅੱਗੇ ਜਾ ਕੇ ਇਸ ਖਿਡਾਰੀ ਨਾ ਸਿਰਫ਼ ਸੂਬਾ ਬਲਕਿ ਦੇਸ਼ ਪੱਧਰ ‘ਤੇ ਇਲਾਕੇ ਦਾ ਨਾਮ ਚਮਕਾਉਣਗੇ। ਇਸ ਮੌਕੇ ਉਹਨਾਂ ਇਸ ਖੇਡ ਮੈਦਾਨ ਵਿੱਚ ਬਿਤਾਏ ਸਮੇਂ ਨੂੰ ਵੀ ਸ਼ਿੱਦਤ ਨਾਲ ਯਾਦ ਕੀਤਾ ਅਤੇ ਖਿਡਾਰੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ।
ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਤੇ ਸੰਸਥਾਵਾਂ ਦੀਆਂ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹਨਾਂ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ 26 ਤੋਂ 28 ਮੈਂ ਮਈ ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਪ੍ਰੋ.ਜਸਵਿੰਦਰ ਕੌਰ ਜੱਸੀ, ਸ੍ਰੀ ਰਮਨ ਕੁਮਾਰ, ਸਵਾਮੀ, ਅਰਵਿੰਦ, ਗੁਰਲਾਲ, ਸਿਮਰਨਦੀਪ ਸਿੰਘ ਏਈਓ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਟੀਮ ਇੰਚਾਰਜ ਅਤੇ ਖਿਡਾਰੀ ਹਾਜ਼ਰ ਸਨ।