ਚੰਡੀਗੜ੍ਹ 10 ਜੁਲਾਈ-ਅੱਜ ਸਭ ਦੀਆਂ ਨਜ਼ਰਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲ ਟਿਕੀਆਂ ਹੋਈਆਂ ਹਨ ਕਿਉਂਕਿ ਹਾਈਕੋਰਟ ਅੱਜ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ । ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ NSA ਲਾਗੂ ਕਰਨ ਦੀ ਕਾਰਵਾਈ ਨੂੰ ਹਾਈਕੋਰਟ ਵਿੱਚ ਚੈਲਿੰਜ ਕੀਤਾ ਹੈ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਹਾਈ ਕੋਰਟ ਇਸ ਮਾਮਲੇ ‘ਤੇ ਸੁਣਵਾਈ ਕਰੇਗੀ। ਹਾਈਕੋਰਟ ਨੇ ਇਸ ਮਾਮਲੇ ਪਹਿਲਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ। ਆਪਣੇ ਖਿਲਾਫ਼ ਹੋਈ ਕਾਰਵਾਈ ਨੂੰ ਲੈ ਕੇ ਪਟੀਸ਼ਨਕਰਤਾਵਾਂ ਨੇ ਅਪੀਲ ਕੀਤੀ ਹੈ ਕਿ ਐੱਨਐੱਸਏ ਤਹਿਤ ਉਹਨਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਅੰਮ੍ਰਿਤਪਾਲ ਸਿੰਘ ਦੇ ਉਸ ਦੇ ਸਾਥੀਆਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਨੂੰ ਵੀ ਗੈਂਰ ਕਾਨੂੰਨੀ ਨਜ਼ਰਬੰਦੀ ਕਰਾਰ ਦਿੱਤਾ ਅਤੇ ਰਿਹਾਅ ਕਰਨ ਦੀ ਅਪੀਲ ਕੀਤੀ ਹੈ।